JALANDHAR WEATHER

ਬੀ.ਐਸ.ਐਫ. ਨੇ ਸਰਹੱਦ ਤੋਂ ਸਾਢੇ ਤਿੰਨ ਕਿਲੋ ਹੈਰੋਇਨ ਕੀਤੀ ਬਰਾਮਦ

ਅਟਾਰੀ ਸਰਹੱਦ (ਅੰਮ੍ਰਿਤਸਰ), 10 ਜੂਨ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਲਗਾਤਾਰ ਭਾਰਤੀ ਖੇਤਰ ਅੰਦਰ ਭੇਜੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਨਕਾਮ ਬਣਾਉਂਦਿਆਂ ਸਰਹੱਦ 'ਤੇ ਡਿਊਟੀ ਨਿਭਾ ਰਹੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਸਾਢੇ ਤਿੰਨ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਬੀ.ਐਸ.ਐਫ. ਦੇ ਅੰਮ੍ਰਿਤਸਰ ਸੈਕਟ ਅਧੀਨ ਆਉਦੀ ਸਰਹੱਦੀ ਚੌਂਕੀ ਰਾਜਾਤਾਲ ਦੇ ਇਲਾਕੇ ਵਿਚੋਂ ਕੰਡੇ ਵਾਲੀ ਤਾਰ 'ਤੇ ਗਸ਼ਤ ਕਰਦਿਆ ਜਵਾਨਾਂ ਨੂੰ ਪੀਲੇ ਰੰਗ ਵਿੱਚ ਲਪੀਟੇ ਹੋਏ ਕੁਝ ਪੈਕਿਟ ਮਿਲੇ ਜਦੋਂ ਦੇ ਬੀ.ਐਸ.ਐਫ. ਦੇ ਅਧਿਕਾਰੀ ਦੀ ਹਾਜ਼ਰੀ ਵਿਚ ਇਹ ਪੈਕਟ ਦਾ ਖੋਲ੍ਹ ਕੇ ਦੇਖੇ ਸਾਢੇ ਤਿੰਨ ਕਿਲੋ ਦੇ ਕਰੀਬ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ ਅੰਦਰ ਡਰੋਨ ਨਾਲ ਬੰਨ ਕੇ ਸੁੱਟੀ ਹੈਰਨ ਬਰਾਮਦ ਹੋਈ, ਜਿਸ ਨੂੰ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਉਪਰੰਤ ਬੀ.ਐਸ.ਐਫ. ਵਲੋਂ ਪੁਲਿਸ ਥਾਣਾ ਘਰਿੰਡਾ ਨੂੰ ਫੜੀ ਹੋਈ ਹੈਰੋਇਨ ਸੌਂਪ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ