ਨਸ਼ੇ ਦਾ ਟੀਕਾ ਲਗਾਉਣ ਨਾਲ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਖਾਲੜਾ (ਤਰਨਤਾਰਨ), 10 ਜੂਨ (ਜੱਜਪਾਲ ਸਿੰਘ ਜੱਜ) - ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਅਮੀਸ਼ਾਹ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖਬਰ ਹੈ। ਲੜਕੇ ਦੀ ਮਾਤਾ ਬਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਲੜਕਾ ਵਿੱਕੀ (25) ਮਗਰਲੇ ਪੰਜ ਛੇ ਸਾਲ ਤੋਂ ਨਸ਼ੇ ਕਰ ਰਿਹਾ ਸੀ ਅਤੇ ਕਰੀਬ ਇਕ ਮਹੀਨਾ ਪਹਿਲਾਂ ਉਸ ਵੱਲੋਂ ਨਲਾਂ ਵਿੱਚ ਨਸ਼ੇ ਦਾ ਟੀਕਾ ਲਗਾਉਣ ਨਾਲ ਉਸ ਦਾ ਟੀਕਾ ਭਰ ਗਿਆ ਅਤੇ ਉਸਦਾ ਇਲਾਜ ਕਰਾਉਣ ਦੇ ਬਾਵਜੂਦ ਵੀ ਉਸ ਦਾ ਜ਼ਖ਼ਮ ਠੀਕ ਨਹੀਂ ਹੋਇਆ ਤੇ ਬੀਤੀ ਰਾਤ ਉਸਦੀ ਮੌਤ ਹੋ ਗਈ। ਇੱਥੇ ਇਹ ਦੱਸਣ ਯੋਗ ਹੈ ਕਿ ਮ੍ਰਿਤਕ ਲੜਕਾ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ।
;
;
;
;
;
;
;
;