JALANDHAR WEATHER

ਬਾਪੂ ਤਰਸੇਮ ਸਿੰਘ ਨੇ ਸਰਕਾਰਾਂ 'ਤੇ ਸਾਧਿਆ ਨਿਸ਼ਾਨਾ

ਜਗਰਾਉਂ (ਲੁਧਿਆਣਾ), 10 ਜੂਨ (ਕੁਲਦੀਪ ਸਿੰਘ ਲੋਹਟ) - ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਕ ਸਮਾਗਮ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਕਈ ਵਰਕਰਾਂ ਨੂੰ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਿਲ ਕਰਵਾ ਕੇ ਉਨ੍ਹਾਂ ਦਾ ਸਵਾਗਤ ਕੀਤਾ । ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤ, ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਦੇ ਭਵਿੱਖ ਅਤੇ ਸਿੱਖ ਬੰਦੀਆਂ ਦੀ ਰਿਹਾਈ ਵਰਗੇ ਮੁੱਦਿਆਂ 'ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ। ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਨ ਵਾਲਿਆਂ ਨੂੰ ਹਮੇਸ਼ਾ ਸੰਘਰਸ਼ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਅਤੇ ਜਥੇਬੰਦੀ ਨੇ ਵੀ ਕਈ ਔਖੇ ਦੌਰ ਵੇਖੇ ਹਨ, ਪਰ ਉਹ ਆਪਣੇ ਮਕਸਦ ਤੋਂ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਨੇ ਸੂਬੇ ਦੀ ਤਰੱਕੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਪਰ ਅੱਜ ਦੇ ਹਾਲਾਤ ਸਰਕਾਰਾਂ ਅਤੇ ਸਿਆਸੀ ਆਗੂਆਂ ਦੀਆਂ ਨਾਕਾਮੀਆਂ ਦਾ ਨਤੀਜਾ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੇ ਵਧਦੇ ਪ੍ਰਕੋਪ ਨੇ ਨੌਜਵਾਨ ਪੀੜ੍ਹੀ ਦਾ ਭਵਿੱਖ ਹਨੇਰੇ ਵਿਚ ਧੱਕ ਦਿੱਤਾ ਹੈ ਅਤੇ ਅਨੇਕਾਂ ਪਰਿਵਾਰ ਬਰਬਾਦ ਹੋ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ