JALANDHAR WEATHER

ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਤੇਜ਼ ਹਵਾਵਾਂ ਨਾਲ ਸ਼ੁਰੂ ਹੋਇਆ ਮੀਂਹ

ਗੁਰੂਹਰਸਹਾਏ, 11 ਜੂਨ (ਕਪਿਲ ਕੰਧਾਰੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਨੂੰ ਅੱਜ ਵੱਡੀ ਰਾਹਤ ਮਿਲੀ। ਦੁਪਹਿਰ ਬਾਅਦ ਅਚਾਨਕ ਮੌਸਮ ਨੇ ਕਰਵਟ ਲਈ ਅਤੇ ਅਸਮਾਨ ਵਿਚ ਬੱਦਲ ਛਾ ਗਏ। ਇਸ ਤੋਂ ਬਾਅਦ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ ਕੁਝ ਹੀ ਸਮੇਂ ਵਿਚ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਅਤੇ ਠੰਡੀ ਹਵਾਵਾਂ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੇ ਗਰਮੀ ਤੋਂ ਸੁੱਖ ਦਾ ਸਾਹ ਲਿਆ। ਕਿਸਾਨਾਂ ਅਤੇ ਆਮ ਲੋਕਾਂ ਨੇ ਵੀ ਇਸ ਮੌਸਮੀ ਬਦਲਾਅ ਦਾ ਸਵਾਗਤ ਕੀਤਾ।

ਮੀਂਹ ਪੈਣ ਨਾਲ ਜਿੱਥੇ ਮੌਸਮ ਸੁਹਾਵਣਾ ਹੋ ਗਿਆ, ਉੱਥੇ ਹੀ ਬਾਜ਼ਾਰਾਂ ਅਤੇ ਸੜਕਾਂ 'ਤੇ ਵੀ ਚਹਿਲ-ਪਹਿਲ ਘੱਟ ਦੇਖਣ ਨੂੰ ਮਿਲੀ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਸੀ, ਪਰ ਅੱਜ ਹੋਈ ਬਰਸਾਤ ਨੇ ਕਾਫ਼ੀ ਹੱਦ ਤੱਕ ਰਾਹਤ ਪ੍ਰਦਾਨ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ