ਤਰੁਣ ਚੁੱਘ ਬਿਨਾ ਮੁਕਾਬਲੇ ਚੁਣੇ ਗਏ ਰਾਜ ਸਭਾ ਮੈਂਬਰ
ਭੋਪਾਲ, 11 ਮਈ (ਇੰਟ)-ਪੰਜਾਬ ਦੀ ਸਿਆਸਤ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਸੰਗਠਨ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਦੇ ਪ੍ਰਮੁੱਖ ਆਗੂ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਮੈਦਾਨ ਵਿੱਚ ਉਤਾਰਿਆ ਗਿਆ ਸੀ, ਜਿੱਥੇ ਉਹ ਨਿਰਵਿਰੋਧ ਜੇਤੂ ਰਹੇ ਹਨ।
ਤਰੁਣ ਚੁੱਘ ਦੀ ਇਹ ਚੋਣ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਤੋਂ ਹੀ ਭਾਜਪਾ ਦੇ ਇੱਕ ਹੋਰ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮਿਆਦ ਖ਼ਤਮ ਹੋ ਚੁੱਕੀ ਹੈ। ਭਾਜਪਾ ਵੱਲੋਂ ਇਸ ਵਾਰ ਰਵਨੀਤ ਬਿੱਟੂ ਨੂੰ ਦੁਬਾਰਾ ਰਾਜ ਸਭਾ ਲਈ ਨਾਮਜ਼ਦ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਰਵਨੀਤ ਸਿੰਘ ਬਿੱਟੂ ਕੇਂਦਰੀ ਮੰਤਰੀ ਮੰਡਲ ਵਿੱਚ ਰੇਲ ਰਾਜ ਮੰਤਰੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
;
;
;
;
;
;
;
;