JALANDHAR WEATHER

ਕਾਂਗਰਸ ਵਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਲਈ 3 ਨਿਗਰਾਨ ਨਿਯੁਕਤ

ਨਵੀਂ ਦਿੱਲੀ, 11 ਜੂਨ (ਏਜੰਸੀ)-ਕਾਂਗਰਸ ਨੇ ਪੰਜਾਬ ਦੇ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਅਤੇ ਸੂਬਾ ਇਕਾਈ 'ਚ ਬਦਲਾਅ ਕਰਨ ਲਈ 3 ਮੈਂਬਰਾਂ ਵਾਲੀ ਨਿਗਰਾਨ ਟੀਮ ਦੀ ਨਿਯੁਕਤੀ ਕੀਤੀ ਹੈ | ਟੀਮ ਇਸ ਸੰਬੰਧੀ ਰਿਪੋਰਟ ਤਿਆਰ ਕਰੇਗੀ | ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪੰਜਾਬ 'ਚ ਮੌਜੂਦਾ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਲਈ ਅਤੇ ਇਸ 'ਤੇ ਰਿਪੋਰਟ ਦਾਇਰ ਕਰਨ ਲਈ ਤੁਰੰਤ ਪ੍ਰਭਾਵ ਨਾਲ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਤੇ ਭਜਨ ਲਾਲ ਜਾਟਵ ਨੂੰ ਨਿਗਰਾਨ ਨਿਯੁਕਤ ਕੀਤਾ ਹੈ | ਇਹ ਨਿਗਰਾਨ ਪੰਜਾਬ ਦੇ ਮੌਜੂਦਾ ਹਾਲਾਤ ਦਾ ਅਧਿਐਨ ਕਰਨਗੇ, ਰਾਜ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਦੀ ਸਮੀਖਿਆ ਕਰਨਗੇ ਅਤੇ ਇਕ ਵਿਸਥਾਰਤ ਰਿਪੋਰਟ ਸੌਂਪਣਗੇ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ