JALANDHAR WEATHER

ਗੁਰਵਿੰਦਰ ਸਿੰਘ ਚੁੱਘਾ ਯੂਥ ਅਕਾਲੀ ਦਲ ਹਲਕਾ ਗੁਰੂਹਰਸਹਾਏ ਦੇ ਪ੍ਰਧਾਨ ਨਿਯੁਕਤ

ਗੁਰੂਹਰਸਹਾਏ, 12 ਜੂਨ (ਕਪਿਲ ਕੰਧਾਰੀ/ ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਵਿੰਦਰ ਸਿੰਘ ਚੁੱਘਾ ਨੂੰ ਯੂਥ ਅਕਾਲੀ ਦਲ ਹਲਕਾ ਗੁਰੂਹਰਸਹਾਏ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਗੁਰਵਿੰਦਰ ਸਿੰਘ ਚੁੱਘਾ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਸਨਮਾਨ ਹੈ।

ਵਰਦੇਵ ਸਿੰਘ ਮਾਨ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਨੌਜਵਾਨ ਆਗੂ ਗੁਰਵਿੰਦਰ ਸਿੰਘ ਚੁੱਘਾ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਗੁਰਵਿੰਦਰ ਸਿੰਘ ਚੁੱਘਾ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਹਲਕਾ ਗੁਰੂਹਰਸਹਾਏ ਹੋਰ ਮਜ਼ਬੂਤ ਹੋਵੇਗਾ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਦੇਸ਼ ਅਤੇ ਸਮਾਜ ਦੀ ਤਾਕਤ ਹੁੰਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਵਚਨਬੱਧ ਰਿਹਾ ਹੈ। ਗੁਰਵਿੰਦਰ ਸਿੰਘ ਚੁੱਘਾ ਦੀ ਨਿਯੁਕਤੀ ਨਾਲ ਯੂਥ ਵਿੰਗ ਨੂੰ ਨਵੀਂ ਦਿਸ਼ਾ ਅਤੇ ਹੋਰ ਊਰਜਾ ਮਿਲੇਗੀ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਗੁਰਵਿੰਦਰ ਸਿੰਘ ਚੁੱਘਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ