ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ ਲੋਪੋਕੇ ਵਿਖੇ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਮੀਟਿੰਗ ਕੀਤੀ ਗਈ
ਚੋਗਾਵਾਂ/ਅੰਮ੍ਰਿਤਸਰ, 12 ਜੂਨ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਪਾਰੀ ਕਮਿਸ਼ਨ ਵਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਕਾਰੋਬਾਰੀ ਮਾਹੌਲ ਨੂੰ ਬੇਹਤਰ ਬਨਾਉਣ ਲਈ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਮੀਟਿੰਗ ਹੋਈ। ਜਿਸ ਵਿਚ ਐਸ.ਐਸ.ਪੀ. ਦਿਹਾਤੀ ਕਵਲਪ੍ਰੀਤ ਸਿੰਘ ਚਾਹਲ, ਐਸ.ਡੀ.ਐਮ. ਮਨਬੀਰ ਸਿੰਘ ਢਿੱਲੋ, ਡੀ.ਐਸ.ਪੀ. ਕਪਿਲ ਕੌਸ਼ਲ, ਟਰੇਡ ਵਿੰਗ ਹਲਕਾ ਰਾਜਾਸਾਂਸੀ ਦੇ ਚੇਅਰਮੈਨ ਪਰਮਜੀਤ ਸਿੰਘ ਢਿੱਲੋ, ਜ਼ਿਲ੍ਹੇ ਦੇ ਵਾਈਸ ਚੇਅਰਮੈਨ ਅਭੀਸ਼ੇਕ ਬੰਸਲ, ਐਸ.ਐਚ.ਓ. ਦਲਜੀਤ ਸਿੰਘ ਲੋਪੋਕੇ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਸਮੂਹ ਦਵਾਈ ਖਾਦ ਵਿਕਰੇਤਾ ਬਲਾਕ ਚੋਗਾਵਾਂ ਦੇ ਡੀਲਰ ਬਗੀਚਾ ਸਿੰਘ, ਹਰਦੇਵ ਸਿੰਘ ਔਲਖ, ਜੋਗਾ ਸਿੰਘ ਨੇ ਮੰਗ ਕੀਤੀ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਖਾਦ ਸਿਸਟਮ ਨੂੰ ਠੀਕ ਕੀਤਾ ਜਾਵੇ ਕਿਉਂਕਿ ਇੱਥੇ ਸੋਸਾਇਟੀਆਂ ਘੱਟ ਹਨ। ਉਨ੍ਹਾਂ ਦਾ ਕੋਟਾ ਪੂਰਾ ਹੋ ਚੁੱਕਾ ਹੈ। ਜਿਸ ਕਰਕੇ ਕਿਸਾਨ ਪਰੇਸ਼ਾਨ ਹੋ ਰਹੇ ਡੀਲਰਾਂ ਨੂੰ ਵੱਧ ਕੋਟਾ ਦਿੱਤਾ ਜਾਵੇ, ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਰਾਤ ਦੀ ਗਸ਼ਤ ਵਧਾਉਣਾ, ਦੁਕਾਨਾਂ ਅੱਗੇ ਲੱਗ ਰਹੀਆਂ ਰੇਹੜੀਆਂ ਕਾਰਨ ਟਰੈਫਿਕ ਦੀ ਸਮੱਸਿਆ ਅਤੇ ਸਮੂਹ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨੂੰ ਲਿਖ ਕੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ।
ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕੁੱਝ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ ਗਿਆ ਤੇ ਬਾਕੀ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਸਹੂਲਤਾਂ ਮਿਲ ਰਹੀਆਂ ਹਨ। ਇਸ ਮੌਕੇ ਟਰੇਡ ਵਿੰਗ ਦੇ ਚੇਅਰਮੈਨ ਪਰਮਜੀਤ ਸਿੰਘ ਢਿੱਲੋ ਤੇ ਸਾਬਕਾ ਸਰਪੰਚ ਅਮਰਦੀਪ ਸਿੰਘ ਨੇ ਕਿਹਾ ਕਿ ਵਪਾਰੀਆਂ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਲਿਖਤੀ ਰੂਪ ਵਿਚ ਦਿੱਤੀਆਂ ਗਈਆਂ। ਜੋ ਪ੍ਰਸ਼ਾਸਨ ਨੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਅਮਰਦੀਪ ਸਿੰਘ, ਆਲਮ ਸਿੰਘ ਲੋਪੋਕੇ, ਸੁਪਿੰਦਰ ਗਿੱਲ, ਹਰਪ੍ਰੀਤ ਸਿੰਘ, ਡਾ. ਗੁਰਸ਼ਰਨ ਸਿੰਘ, ਇਕਬਾਲ ਸਿੰਘ ਤਰੀਨ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਇੰਦਰਜੀਤ ਅਰੋੜਾ, ਦਿਲਬਾਗ ਸਿੰਘ, ਬਲਜੀਤ ਸਿੰਘ ਸੈਦਪੁਰ ਕਲਾਂ, ਜੋਬਨ ਝੰਜੋਟੀ ਆਦਿ ਹਾਜ਼ਰ ਸਨ।
;
;
;
;
;
;
;
;