JALANDHAR WEATHER

ਜਲੰਧਰ 'ਚ ਦੇਰ ਰਾਤ ਹੋਈ ਗੋਲੀਬਾਰੀ-ਨੌਜਵਾਨ ਦੀ ਮੌਤ

ਜਲੰਧਰ, 12 ਜੂਨ (ਜਤਿੰਦਰ ਪੰਮੀ)-ਸਥਾਨਕ ਥਾਣਾ ਭਾਰਗੋ ਕੈਂਪ ਅਧੀਨ ਪੈਂਦੇ ਦਸਮੇਸ਼ ਨਗਰ ਇਲਾਕੇ 'ਚ ਦੇਰ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦੋ ਮੋਟਰਸਾਈਕਲਾਂ 'ਤੇ ਸਵਾਰ 5-6 ਹਥਿਆਰਬੰਦ ਹਮਲਾਵਰਾਂ ਨੇ ਘਰ ਦੇ ਬਾਹਰ ਖੜ੍ਹੇ ਦੋ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ | ਗੰਭੀਰ ਜ਼ਖ਼ਮੀ ਹੋਏ ਨੌਜਵਾਨਾਂ ਸੌਰਭ (24) ਤੇ ਸਿਮਰਨਜੀਤ (30) ਨੂੰ ਪਰਿਵਾਰਕ ਮੈਂਬਰ ਤੁਰੰਤ ਸਿਵਲ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ ਜਦੋਂਕਿ ਸੌਰਭ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭਾਰਗੋ ਕੈਂਪ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ | ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਰਾਜੇਸ਼ ਠਾਕੁਰ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਦੌਰਾਨ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ ਹਨ | ਮੁਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਵਾਂ ਧਿਰਾਂ ਵਿਚਕਾਰ ਬੀਤੇ ਕੱਲ੍ਹ ਵੀ ਝਗੜਾ ਹੋਇਆ ਸੀ | ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ | ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਕੁੱਝ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਜਾਵੇਗਾ | ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ | ਦੇਰ ਰਾਤ ਸੌਰਭ ਦੇ ਪਰਿਵਾਰਕ ਮੈਂਬਰ ਉਸ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਲੈ ਗਏ ਸਨ | ਖ਼ਬਰ ਲਿਖੇ ਜਾਣ ਤੱਕ ਉਸ ਦੀ ਹਾਲਤ ਅਤਿ ਨਾਜ਼ੁਕ ਦੱਸੀ ਜਾ ਰਹੀ ਸੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ