ਗੁਰਦਾਸਪੁਰ ਨਗਰ ਕੌਂਸਲ ਚੋਣਾਂ : ਵੋਟ ਪਾਉਣ ਵਾਸਤੇ ਲੋਕਾਂ ਵਿਚ ਭਾਰੀ ਉਤਸ਼ਾਹ
ਗੁਰਦਾਸਪੁਰ, 13 ਜੂਨ (ਗੁਰਪ੍ਰਤਾਪ ਸਿੰਘ) - ਗੁਰਦਾਸਪੁਰ ਵਿਚ ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ । ਲੋਕ ਵੱਡੀ ਗਿਣਤੀ ਵਿਚ ਆਪਣਾ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾ 'ਤੇ ਪਹੁੰਚ ਰਹੇ ਹਨ । ਨਗਰ ਕੌਂਸਲ ਦੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸਣ ਯੋਗ ਹੈ ਕਿ ਗੁਰਦਾਸਪੁਰ ਵਿਚ ਕੁੱਲ 29 ਵਾਰਡਾਂ ਲਈ 70 ਪੋਲਿੰਗ ਬੂਥ ਬਣਾਏ ਗਏ ਹਨ ਙ ਇਨਗ਼੍ਹਾਂ ਸਾਰੇ ਬੂਥਾਂ 'ਤੇ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵਲੋਂ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਵੇਰੇ 8 ਵਜੇ ਸ਼ੁਰੂ ਹੋਈਆਂ ਇਹ ਚੋਣਾਂ 4 ਵਜੇ ਸਮਾਪਤ ਹੋਣਗੀਆਂ । ਈ.ਵੀ.ਐਮ. ਨਾਲ ਹੋਣ ਵਾਲੀਆਂ ਇਨ੍ਹਾਂ ਚੋਣਾਂ ਦੇ ਨਤੀਜੇ ਅੱਜ ਸ਼ਾਮ ਨੂੰ ਹੀ ਐਲਾਨ ਦਿੱਤੇ ਜਾਣਗੇ।
;
;
;
;
;
;
;
;