ਪ੍ਰਤਾਪ ਸਿੰਘ ਬਾਜਵਾ ਨੇ ਪਰਿਵਾਰ ਸਮੇਤ ਪਾਈ ਵੋਟ
ਕਾਦੀਆਂ (ਗੁਰਦਾਸਪੁਰ), 13 ਜੂਨ (ਹਰਦੀਪ ਸਿੰਘ ਸੰਧੂ) - ਅੱਜ ਕਾਦੀਆਂ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਲਈ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਚਰਨਜੀਤ ਕੌਰ ਬਾਜਵਾ ਨੇ ਪੋਲਿੰਗ ਬੂਥ 'ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਜਵਾ ਨੇ ਏ.ਵੀ.ਐਮ.ਦੀ ਵਿਧੀ ਰਾਹੀਂ ਨਗਰ ਕੌਂਸਲ ਦੀਆਂ ਵੋਟਾਂ ਪਵਾਉਣ ਦੇ ਲਈ ਚੋਣ ਕਮਿਸ਼ਨ ਦਾ ਧੰਨਵਾਦ ਕਰਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੀ ਆੜੇ ਹੱਥੀ ਲੈਂਦਿਆਂ ਕਿਹਾ ਕਿ ਕੇਜਰੀਵਾਲ ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਆਪਣੇ ਮੁੱਖ ਮੰਤਰੀ ਨੂੰ ਵੀ ਨਸ਼ਾ ਮੁਕਤ ਨਹੀਂ ਕਰਵਾ ਸਕੇ ਤਾਂ ਉਹ ਪੰਜਾਬ ਨਸ਼ਿਆਂ ਵਿਚ ਗਲਤਾਨ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ ਕਿਵੇਂ ਨਸ਼ਾ ਮੁਕਤ ਕਰਵਾਉਣਗੇ। ਨਵੰਬਰ ਮਹੀਨੇ ਵਿਚ ਸੰਭਾਵਿਤ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਬਾਰੇ ਕੇਜਰੀਵਾਲ ਦੇ ਬਿਆਨ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਚੋਣ ਕਮਿਸ਼ਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਰ ਗੱਲ ਮੰਨਦਾ ਹੈ। ਇਸ ਲਈ ਕੇਜਰੀਵਾਲ ਨੂੰ ਇਸ ਬਾਰੇ ਵਧੇਰੇ ਜਾਣਕਾਰੀ ਹੋਵੇਗੀ,ਕਿਉਂਕਿ
ਆਮ ਆਦਮੀ ਪਾਰਟੀ ਅਤੇ ਭਾਜਪਾ ਇਕ ਹੀ ਸਿੱਕੇ ਦੇ ਦੋ ਪਹਿਲੂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਮੌਸਮ ਅੱਜ ਠੰਡਾ ਹੋਣ ਕਾਰਨ ਪੋਲਿੰਗ ਫ਼ੀਸਦੀ ਵਧੇਰੇ ਹੋਣ ਦੀ ਆਸ ਹੈ।
;
;
;
;
;
;
;
;
;