JALANDHAR WEATHER

ਆਈ.ਏ.ਐਫ਼. ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਅਸਮ, 13 ਜੂਨ- ਅੱਜ ਸਵੇਰੇ ਅਸਾਮ ਦੇ ਜੋਰਹਾਟ ਵਿਚ ਏਅਰ ਫੋਰਸ ਸਟੇਸ਼ਨ 'ਤੇ ਲੈਂਡਿੰਗ ਦੌਰਾਨ ਇਕ ਫੌਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਲੌਜਿਸਟਿਕਸ ਅਤੇ ਸਾਮਾਨ ਦੀ ਢੋਆ-ਢੁਆਈ ਲਈ ਵਰਤਿਆ ਜਾਣ ਵਾਲਾ AN-32 ਕਾਰਗੋ ਜਹਾਜ਼ ਇਸ ਹਾਦਸੇ ਵਿਚ ਨੁਕਸਾਨਿਆ ਗਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਏਅਰਬੇਸ 'ਤੇ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਪਾਇਲਟ ਦੀ ਮੌਤ ਸੰਬੰਧੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਭਾਰਤੀ ਹਵਾਈ ਸੈਨਾ ਨੇ ਕਿਹਾ ਕਿ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ