JALANDHAR WEATHER

ਨਗਰ ਕੌਂਸਲ ਚੋਣਾਂ ਲਈ ਪੋਲਿੰਗ ਬੂਥਾਂ ਦੇ ਬਾਹਰ ਲੱਗੀਆਂ ਲੰਮੀਆਂ ਕਤਾਰਾਂ

ਕਾਦੀਆਂ, (ਕੁਲਵਿੰਦਰ ਸਿੰਘ), 13 ਜੂਨ-ਕਾਦੀਆਂ ਨਗਰ ਕੌਂਸਲ ਦੇ 14 ਵਾਰਡਾਂ ਲਈ ਚੱਲ ਰਹੀ ਵੋਟਿੰਗ ਦੇ ਕੰਮ ਵਿਚ ਜਿਉਂ ਜਿਉਂ ਸਮਾਂ ਬੀਤਣਾ ਸ਼ੁਰੂ ਹੋਇਆ ਹੈ ਵੋਟਰ ਘਰਾਂ ਤੋਂ ਬਾਹਰ ਨਿਕਲ ਕੇ ਪੋਲਿੰਗ ਬੂਥਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਕਈ ਪੋਲਿੰਗ ਬੂਥਾਂ ਦੇ ਬਾਹਰ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਵੋਟਾਂ ਪਾਉਣ ਦੇ ਕੰਮ ਵਿਚ ਸ਼ੁਰੂਆਤੀ ਸਮੇਂ ਵਿਚ ਭਾਵੇਂ ਥੋੜੀ ਢਿੱਲ ਵੇਖਣ ਨੂੰ ਮਿਲ ਰਹੀ ਸੀ ਪਰ ਹੁਣ ਜਿਉਂ ਜਿਉਂ ਦੁਪਹਿਰ ਦਾ ਸਮਾਂ ਆ ਗਿਆ ਹੈ, ਪੋਲਿੰਗ ਬੂਥਾਂ ’ਤੇ ਵੋਟਰਾਂ ਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਮਰਦਾਂ ਦੇ ਮੁਕਾਬਲੇ ਔਰਤਾਂ ਦੀਆਂ ਕਤਾਰਾਂ ਲੰਮੀਆਂ ਵੇਖਣ ਨੂੰ ਮਿਲ ਰਹੀਆਂ ਹਨ। ਦੁਪਹਿਰ 12.30 ਵਜੇ ਤੱਕ ਬਹੁਤ ਸਾਰੇ ਪੋਲਿੰਗ ਬੂਥਾਂ ’ਤੇ 35 ਤੋਂ 45 ਫ਼ੀਸਦੀ ਅਤੇ ਕਈ ਥਾਵਾਂ ’ਤੇ ਇਸ ਤੋਂ ਵੀ ਵੱਧ ਪੋਲਿੰਗ ਹੋ ਚੁੱਕੀ ਹੈ। ਉਧਰ ਚੋਣ ਮੈਦਾਨ ਵਿਚ ਨਿਤਰੇ ਉਮੀਦਵਾਰਾਂ ਦੇ ਸਮਰਥਕ ਜਿਉਂ ਜਿਉਂ ਸਮਾਂ ਬੀਤ ਰਿਹਾ ਹੈ, ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਲਿਆਉਣ ਲਈ ਉਤਾਵਲੇ ਹੋ ਰਹੇ ਹਨ। ਸੁਰੱਖਿਆ ਪ੍ਰਬੰਧਾਂ ਦੇ ਪੱਖ ਤੋਂ ਲੋਕ ਪੁਲਿਸ ਪ੍ਰਸ਼ਾਸਨ ਦੀ ਕਾਫ਼ੀ ਤਾਰੀਫ਼ ਕਰ ਰਹੇ ਹਨ। ਦੁਪਹਿਰ ਆਉਣ ਤੱਕ ਸਾਰੇ ਪੋਲਿੰਗ ਬੂਥਾਂ ਦੇ ਸ਼ਾਂਤੀਪੂਰਵਕ ਵੋਟਾਂ ਪਾਉਣ ਦਾ ਕੰਮ ਚੱਲ ਰਿਹਾ ਹੈ। ਪੋਲਿੰਗ ਬੂਥਾਂ ਦੇ ਬਾਹਰ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਉਨ੍ਹਾਂ ਦੇ ਸਮਰਥਕ ਇਕ ਇਕ ਵੋਟ ਲਈ ਜੱਦੋ ਜਹਿਦ ਕਰਦੇ ਨਜ਼ਰ ਆ ਰਹੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ