ਚੰਡੀਗੜ੍ਹ ਦੇ ਸੈਕਟਰ-11 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ
ਚੰਡੀਗੜ੍ਹ, 13 ਜੂਨ (ਕਪਿਲ ਵਧਵਾ)– ਚੰਡੀਗੜ੍ਹ ਦੇ ਸੈਕਟਰ-11 ਸਥਿਤ ਮਾਰਕੀਟ ਵਿਚ ਸ਼ਨੀਵਾਰ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦਵਾਈਆਂ ਦੀ ਦੁਕਾਨ ਦੇ ਬਾਹਰ ਖੜ੍ਹਾ ਸੀ, ਜਦੋਂ ਹਮਲਾਵਰਾਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਡਰੇ ਹੋਏ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ।
ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਹੱਤਿਆ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
ਫਿਰੌਤੀ ਮਾਮਲੇ ਵਿਚ ਕੁਮਾਰ ਮੈਡੀਕਲ ਹਾਲ ਨਾਮਕ ਦੁਕਾਨ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਵਲੋਂ ਕੀਤੀ ਗਈ ਫਾਇਰਿੰਗ ਜਿਸ ਦੌਰਾਨ ਦੁਕਾਨ ਦੇ ਹੀ ਕਰਮਚਾਰੀ ਜਾਂਕੀ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਸੂਤਰਾਂ ਅਨੁਸਾਰ ਇਸ ਦੌਰਾਨ ਹਮਲਾਵਰਾਂ ਨੇ ਸੱਤ ਰਾਊਂਡ ਗੋਲੀਆਂ ਦੇ ਫਾਇਰ ਕੀਤੇ, ਜਿਨਾਂ ਚੋਂ ਕੁਝ ਗੋਲੀਆਂ ਨਿਰਦੋਸ਼ ਕਰਮਚਾਰੀ ਜਾਂਕੀ ਨੂੰ ਲੱਗੀਆਂ ਅਤੇ ਉਸਨੂੰ ਇਲਾਜ ਲਈ ਤੁਰੰਤ ਪੀਜੀਆਈ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ
;
;
;
;
;
;
;
;