ਅਸੀਂ ਧਰਮ ਜਾਂ ਜਾਤ-ਪਾਤ ਦੀ ਵੰਡ ਨਹੀਂ ਕਰਦੇ, ਸਗੋਂ ਸਕੂਲਾਂ, ਹਸਪਤਾਲਾਂ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੇ ਹਾਂ- ਮੁੱਖ ਮੰਤਰੀ ਭਗਵੰਤ ਮਾਨ
ਜਲੰਧਰ, 14 ਜੂਨ- ਅੱਜ ਜਲੰਧਰ ਵਿਖੇ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਆਯੋਜਿਤ ਵਿਸ਼ਾਲ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆਂ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮਾਗਮ ਵਿਚ ਸ਼ਾਮਲ ਹੋ ਕੇ ਸੰਗਤਾਂ ਦਾ ਅਥਾਹ ਪਿਆਰ ਅਤੇ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਮਿਲਿਆ। ਭਗਵਾਨ ਪਰਸ਼ੂਰਾਮ ਜੀ ਵਲੋਂ ਜ਼ੁਲਮ ਖਿਲਾਫ਼ ਡਟਣ ਅਤੇ ਹੱਕ-ਸੱਚ ਲਈ ਲੜਨ ਦਾ ਦਿੱਤਾ ਗਿਆ ਸੰਦੇਸ਼ ਸਾਡੇ ਲਈ ਹਮੇਸ਼ਾ ਪ੍ਰੇਰਨਾਸਰੋਤ ਹੈ।
ਪੰਜਾਬ ਗੁਰੂਆਂ, ਪੀਰਾਂ ਅਤੇ ਭਗਤਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਆਪਸੀ ਭਾਈਚਾਰਾ ਸਾਡੀ ਸਭ ਤੋਂ ਵੱਡੀ ਤਾਕਤ ਹੈ। ਅਸੀਂ ਧਰਮ ਜਾਂ ਜਾਤ-ਪਾਤ ਦੀ ਵੰਡ ਨਹੀਂ ਕਰਦੇ, ਸਗੋਂ ਸਕੂਲਾਂ, ਹਸਪਤਾਲਾਂ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੇ ਹਾਂ। ਆਪਣੇ ਬਜ਼ੁਰਗਾਂ ਨੂੰ ਸ਼ਰਧਾ ਭਾਵਨਾ ਨਾਲ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਇਸੇ ਸੋਚ ਦਾ ਹਿੱਸਾ ਹੈ, ਜਿਸ ਦੀਆਂ ਅਸੀਸਾਂ ਦੀ ਕੋਈ ਕੀਮਤ ਨਹੀਂ ਲਗਾਈ ਜਾ ਸਕਦੀ।
ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ 'ਤੁਹਾਡੀ ਸਰਕਾਰ' ਹਮੇਸ਼ਾ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ।
;
;
;
;
;
;
;
;
;