ਮਲੋਟ ਵਿਚ ਗੋਲੀਬਾਰੀ ਦੀ ਘਟਨਾ, 23 ਸਾਲਾਂ ਨੌਜਵਾਨ ਗੰਭੀਰ ਜ਼ਖ਼ਮੀ
ਮਲੋਟ, 14 ਜੂਨ- ਮਲੋਟ ਵਿਚ ਸ਼ਨੀਵਾਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਦੌਰਾਨ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ। ਜਾਣਕਾਰੀ ਮੁਤਾਬਿਕ ਇਸ ਗੋਲੀਬਾਰੀ ਵਿਚ 23 ਸਾਲਾਂ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਮਲੋਟ ਦੇ ਸਿਵਲ ਹਸਪਤਾਲ ਅਤੇ ਬਾਅਦ ਵਿਚ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਘਟਨਾ ਨਾਲ ਸਬੰਧਤ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮਲੋਟ ਸਦਰ ਪੁਲਿਸ ਨੇ ਇਸ ਮਾਮਲੇ ਵਿਚ ਪਰਚਾ ਦਰਜ ਕਰ ਦਿੱਤਾ।
ਜਾਣਕਾਰੀ ਅਨੁਸਾਰ ਗੋਲੀਬਾਰੀ ਦੀ ਇਸ ਘਟਨਾ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਰਾਜਕਰਨ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਕਿਲਾ ਪੱਟੀ ਮਲੋਟ ਵਜੋਂ ਹੋਈ ਹੈ। ਗੋਲੀ ਲੱਗਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਮਲੋਟ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਲਈ ਰੈਫ਼ਰ ਕਰ ਦਿੱਤਾ।
ਇਸ ਮਾਮਲੇ ਦੇ ਸਬੰਧੀ ਜਦੋਂ ਡੀ.ਐਸ.ਪੀ. ਜਸਪਾਲ ਸਿੰਘ ਦੇ ਨਾਲ ਫੋਨ ਰਾਹੀ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਇਹ ਦੋਨੋਂ ਧਿਰਾਂ ਗੁਆਂਢੀ ਸਨ ਕਿਸੇ ਗੱਲ ਨੂੰ ਲੈ ਕੇ ਨੌਜਵਾਨ ਇਕ ਬਜ਼ੁਰਗ ਨਾਲ ਬਹਿਸੇ ਸਨ। ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ਇਸ ਮਾਮਲੇ ਦੇ ਵਿਚ ਪਰਚਾ ਦਰਜ ਕਰ ਦਿੱਤਾ ਗਿਆ ਹੈ ਤੇ ਦੋਸ਼ੀਆਂ ਦੀ ਭਾਲ ਦੇ ਲਈ ਪੁਲਿਸ ਟੀਮਾਂ ਭੇਜੀਆਂ ਜਾ ਚੁੱਕੀਆਂ ਹਨ ਜਲਦੀ ਹੀ ਗਿਰਫ਼ਤਾਰੀ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਮਾਮਲੇ ਮਲੋਟ ਸਦਰ ਪੁਲਿਸ ਵਲੋਂ ਇਕ ਵਿਅਕਤੀ ਰਿਤਕ ਕੁਮਾਰ ਤੇ 4 ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕੀਤਾ ਗਿਆ ਹੈ।
;
;
;
;
;
;
;
;