ਤੇਜ਼ ਰਫ਼ਤਾਰ ਕਾਰ ਨੇ ਈ ਰਿਕਸ਼ਾ ਨੂੰ ਮਾਰੀ ਟੱਕਰ, ਇਕ ਦੀ ਮੌਤ, ਦੋ ਜ਼ਖਮੀ
ਲੁਧਿਆਣਾ, 14 ਜੂਨ- ਲੁਧਿਆਣਾ ਦੇ ਥਾਣਾ ਸਲੇਮ ਟਾਵਰੀ ਦੇ ਅਧੀਨ ਆਉਂਦੇ ਇਲਾਕੇ ਵਿਚ ਤੇਜ਼ ਰਫ਼ਤਾਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਦੇ ਮੁਤਾਬਕ ਤੇਜ਼ ਰਫ਼ਤਾਰ ਕਾਰ ਵਲੋਂ ਈ ਰਿਕਸ਼ਾ ਨੂੰ ਟੱਕਰ ਮਾਰੀ ਗਈ ਹੈ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਦੋ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਹਿਚਾਨ ਨਵੀਂ ਕੁਮਾਰ ਦੇ ਰੂਪ ਵਿਚ ਹੋਈ। ਕਾਰ ਚਾਲਕ ਫੌਜੀ ਦੱਸਿਆ ਜਾ ਰਿਹਾ ਹੈ ਜਿਸ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ।
ਜਖ਼ਮੀ ਈ-ਰਿਕਸ਼ਾ ਚਾਲਕ ਹਿਮਾਂਸ਼ੂ ਨੇ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਨ੍ਹਾਂ ਸਮੇਤ ਦੋ ਵਿਅਕਤੀ ਜ਼ਖ਼ਮੀ ਹੋਏ ਹਨ ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਉਨ੍ਹਾਂ ਨੇ ਕਿਹਾ ਕਿ ਹਾਦਸੇ ਦੇ ਸਮੇਂ ਈ-ਰਿਕਸ਼ਾ ਵਿਚ ਤਿੰਨ ਸਵਾਰੀ ਮੌਜੂਦ ਸਨ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਇਲਾਜ ਦੇ ਲਈ ਹਸਪਤਾਲ ਪਹੁੰਚਾਇਆ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਇਕ ਵਿਅਕਤੀ ਨਵੀ ਕੁਮਾਰ ਦੀ ਮੌਤ ਹੋ ਗਈ ਹੈ। ਜਦਕਿ ਇਹ ਰਿਕਸ਼ਾ ਚਾਲਕ ਸਮੇਤ ਦੋ ਵਿਅਕਤੀ ਜ਼ਖ਼ਮੀ ਹੋਏ। ਉਨ੍ਹਾਂ ਨੇ ਕਿਹਾ ਕਿ ਯੂਪੀ ਨੰਬਰ ਕਾਰ ਨੂੰ ਇਕ ਫੌਜੀ ਜੋ ਯੂਪੀ ਦਾ ਰਹਿਣ ਵਾਲਾ ਹੈ ਉਹ ਚਲਾ ਰਿਹਾ ਸੀ ਅਤੇ ਉਸਨੇ ਜੰਮੂ ਜਾਣਾ ਸੀ ਮਗਰ ਲੁਧਿਆਣਾ ਚੋ ਨਿਕਲਦੇ ਸਮੇਂ ਉਸਦੀ ਅੱਖ ਲੱਗ ਗਈ ਜਿਸ ਨਾਲ ਇਹ ਹਾਦਸਾ ਹੋ ਗਿਆ।
;
;
;
;
;
;
;
;