ਮਾਨ ਸਰਕਾਰ ਨੇ ਔਰਤਾਂ ਦਾ ਇਕ-ਇਕ ਹਜ਼ਾਰ ਦੇਣ ਦਾ ਵਾਅਦਾ ਪੂਰਾ ਕੀਤਾ - ਸੋਨੀਆ ਮਾਨ
ਓਠੀਆਂ (ਅੰਮ੍ਰਿਤਸਰ), 14 ਜੂਨ (ਗੁਰਵਿੰਦਰ ਸਿੰਘ ਛੀਨਾ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਵਿਕਾਸਾਂ ਦੇ ਕੰਮਾਂ ਜਾਇਜ਼ਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ 'ਆਪ' ਦੀ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਉਨ੍ਹਾਂ ਨੇ ਵਿਧਾਨ ਸਭਾ ਰਾਜਾਸਾਂਸੀ ਦੇ ਪਿੰਡ ਮਾਲਾਖੇੜੀ ਵਿਖੇ ਪਿੰਡ ਦੀ ਪੰਚਾਇਤ ਨਾਲ ਮੀਟਿੰਗ ਕੀਤੀ। ਪਿੰਡ ਦੀ ਪੰਚਾਇਤ ਵਲੋਂ ਪਿੰਡ ਵਿਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਵਿਕਾਸ ਦੇ ਰਹਿਦੇ ਕੰਮ ਪਹਿਲ ਦੇ ਅਧਾਰ 'ਤੇ ਕਰਵਾਉਣ ਦੀਆਂ ਪਿੰਡ ਦੀ ਪੰਚਾਇਤ ਨੂੰ ਹਦਾਇਤਾਂ ਦਿੱਤੀਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਔਰਤਾਂ ਦਾ ਇਕ-ਇਕ ਹਜ਼ਾਰ ਦੇਣ ਦਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ 2017 ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਨੂੰ ਪ੍ਰੇਰਿਤ ਕੀਤਾ। ਪਿੰਡ ਦੀਆਂ ਔਰਤਾਂ ਨੇ 1000 ਰੁਪਿਆ ਜੁਲਾਈ ਵਿਚ ਆਉਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਪੰਚਾਇਤ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
;
;
;
;
;
;
;
;