JALANDHAR WEATHER

ਕਿਸੇ ਰਾਜਨੀਤਿਕ ਪਾਰਟੀ ਨਾਲ ਨਹੀਂ, ਪੰਜਾਬ ਦੇ ਲੋਕਾਂ ਨਾਲ ਗੱਠਜੋੜ ਕਰੇਗੀ ਭਾਜਪਾ - ਨਾਇਬ ਸਿੰਘ ਸੈਣੀ

ਲੁਧਿਆਣਾ, 14 ਜੂਨ (ਪ੍ਰਦੀਪ ਭੰਡਾਰੀ), 14 ਜੂਨ - ਲੁਧਿਆਣਾ ਦੌਰੇ 'ਤੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸਿਆਸਤ ਅਤੇ ਭਾਜਪਾ ਦੀਆਂ ਭਵਿੱਖੀ ਰਣਨੀਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਗੱਠਜੋੜ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕਿਹਾ ਕਿ ਭਾਜਪਾ ਕਿਸੇ ਰਾਜਨੀਤਿਕ ਪਾਰਟੀ ਨਾਲ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਗੱਠਜੋੜ ਕਰੇਗੀ।ਨਾਇਬ ਸਿੰਘ ਸੈਣੀ ਨੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਵਿਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਹੋਏ ਹਨ।ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਉਨ੍ਹਾਂ ਦਾ ਇਹ ਦੌਰਾ ਵੀ ਪਾਰਟੀ ਦੀ ਮਜ਼ਬੂਤੀ ਦਾ ਸਪੱਸ਼ਟ ਸੰਕੇਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ