ਜ਼ਮੀਨੀ ਵਿਵਾਦ ਦੇ ਚਲਦਿਆਂ ਚੱਲੀ ਗੋਲੀ, ਔਰਤ ਸਮੇਤ ਦੋ ਜ਼ਖ਼ਮੀ
ਜੈਂਤੀਪੁਰ (ਅੰਮ੍ਰਿਤਸਰ), 14 ਜੂਨ (ਭੁਪਿੰਦਰ ਸਿੰਘ ਗਿੱਲ) - ਹਲਕਾ ਮਜੀਠਾ ਦੇ ਪਿੰਡ ਹਰੀਆਂ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਦੋ ਧਿਰਾ ਦਰਮਿਆਨ ਹੋਈ ਲੜਾਈ ਵਿਚ ਗੋਲੀ ਚੱਲਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਰੀਆਂ ਵਿਚ ਦੋ ਧਿਰਾਂ ਨਰਿੰਦਰ ਸਿੰਘ ਪੁੱਤਰ ਚੰਨਣ ਸਿੰਘ ਅਤੇ ਦਵਿੰਦਰ ਸਿੰਘ ਦਰਮਿਆਲ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਕੁਝ ਦਿਨਾਂ ਤੋਂ ਵਿਵਾਦ ਚਲਦਾ ਆ ਰਿਹਾ ਸੀ। ਇਸ 'ਤੇ ਕੱਥੂਨੰਗਲ ਪੁਲਿਸ ਨੇ ਵਿਚ ਪੈ ਕੇ ਦੋਹਾਂ ਧਿਰਾਂ ਨੂੰ ਨਿਸ਼ਾਨਦੇਹੀ ਕਰਵਾ ਕੇ ਆਪਣੀ ਆਪਣੀ ਜ਼ਮੀਨ ਵਿਚ ਵੱਟਾਂ ਪਾਉਣ ਲਈ ਸਹਿਮਤ ਕਰਵਾ ਲਿਆ।
ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਆਪਣੇ ਨਾਲ ਆਪਣੇ ਪੁੱਤਰ ਸਰਬਜੀਤ ਸਿੰਘ, ਹਰਦੀਪ ਸਿੰਘ ਅਤੇ ਕੁਝ ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਨਰਿੰਦਰ ਸਿੰਘ ਦੇ ਖੇਤਾਂ ਵਿਚ ਚਲਾ ਗਿਆ, ਜਿਥੇ ਉਸ ਦਾ ਨਰਿੰਦਰ ਸਿੰਘ ਨਾਲ ਤਕਰਾਰ ਹੋ ਗਿਆ ਤੇ ਨੌਬਤ ਹੱਥੋਪਾਈ ਤੱਕ ਪਹੁੰਚ ਗਈ। ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਨਾਲ ਆਏ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ ਤੇ ਕਰੀਬ ਸੱਤ ਫਾਇਰ ਕੀਤੇ ਗਏ। ਝਗੜੇ ਦਾ ਪਤਾ ਲੱਗਣ 'ਤੇ ਨਰਿੰਦਰ ਸਿੰਘ ਦੀ ਬੇਟੀ ਮਨਪ੍ਰੀਤ ਕੌਰ ਜੋ ਕਿ ਵਿਆਹੀ ਹੋਈ ਹੈ ਅਤੇ ਬੀ.ਐਸ.ਐਫ. ਵਿਚ ਨੌਕਰੀ ਕਰਦੀ ਹੈ ਅਤੇ ਬੀਤੇ ਕੱਲ੍ਹ ਹੀ ਉਹ ਛੁੱਟੀ ਲੈਕੇ ਆਪਣੇ ਮਾਤਾ ਪਿਤਾ ਨੂੰ ਮਿਲਣ ਆਈ ਸੀ, ਆਪਣੇ ਪਿਤਾ ਨੂੰ ਛਡਾਉਣ ਵਾਸਤੇ ਖੇਤਾਂ ਵਿਚ ਆ ਗਈ। ਹਮਲਾਵਰਾਂ ਨੇ ਨਰਿੰਦਰ ਸਿੰਘ ਅਤੇ ਉਸ ਦੀ ਬੇਟੀ ਮਨਪ੍ਰੀਤ ਕੌਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਦਿੱਤਾ।
ਜ਼ਖ਼ਮੀ ਹੋਏ ਨਰਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਨੂੰ ਸਰਕਾਰੀ ਹਸਪਤਾਲ ਮਜੀਠਾ ਵਿਖੇ ਇਲਾਜ ਲਈ ਭਰਤੀ ਕਰਾਇਆ ਗਿਆ, ਜਿਥੇ ਉਹ ਇਲਾਜ ਅਧੀਨ ਹਨ। ਥਾਣਾ ਕੱਥੂਨੰਗਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਹੱਥਾਂ ਵਿਚ ਲੈ ਲਿਆ ਅਤੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਦੇ ਦੱਸਣ ਅਨੁਸਾਰ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
;
;
;
;
;
;
;
;
;