ਪੰਜ ਸਿੰਘ ਸਾਹਿਬਾਨ ਵੱਲੋਂ ਸਤਿਕਾਰ ਐਕਟ ਸਮੇਤ ਪੰਥਕ ਮਾਮਲਿਆਂ ਸੰਬੰਧੀ ਅੱਜ ਹੀ ਆਦੇਸ਼ ਜਾਰੀ ਕੀਤੇ ਜਾਣ ਦੀ ਸੰਭਾਵਨਾ
ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੱਦੀ ਗਈ ਪੰਥਕ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਦੌਰਾਨ ਜਥੇਦਾਰ ਗੜਗੱਜ ਨੇ ਸੰਕੇਤ ਦਿੱਤਾ ਕਿ ਅਹਿਮ ਪੰਥਕ ਮਾਮਲਿਆਂ ਬਾਰੇ ਸਿੱਖ ਜਥੇਬੰਦੀਆਂ ਤੇ ਵਿਦਵਾਨਾਂ ਦੀ ਰਾਏ ਦੀ ਰੋਸ਼ਨੀ ਵਿਚ ਅੱਜ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਆਦੇਸ਼ ਜਾਰੀ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਅੱਜ ਦੀ ਪੰਥਕ ਇਕੱਤਰਤਾ ਦੌਰਾਨ ਸਤਿਕਾਰ ਸੋਧ ਐਕਟ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਉਮਰ ਕੈਦ ਵਿਚ ਤਬਦੀਲੀ ਅਤੇ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਦੀ ਵਾਇਰਲ ਹੋਈ ਵੀਡੀਓ ਮਾਮਲਿਆਂ ਸੰਬੰਧੀ ਵਿਚਾਰ ਵਟਾਂਦਰਾ ਚੱਲ ਰਿਹਾ ਹੈ। ਸਮਝਿਆ ਜਾਂਦਾ ਹੈ ਉਕਤ ਮਾਮਲਿਆਂ ਵਿਚ ਅੱਜ ਹੀ ਪੰਜ ਸਿੰਘ ਸਾਹਿਬਾਨ ਵਲੋਂ ਹੰਗਾਮੀ ਇਕੱਤਰਤਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਪੰਥ ਦੇ ਨਾਮ ਸਖ਼ਤ ਆਦੇਸ਼ ਜਾਰੀ ਕੀਤੇ ਜਾ ਸਕਦੇ ਹਨ।
;
;
;
;
;
;
;