JALANDHAR WEATHER

ਸਤਿਕਾਰ ਸੋਧ ਐਕਟ ਪਾਸ ਕਰਨ ਦੇ ਮਾਮਲੇ ਵਿਚ ਸਾਰੇ ਸਿੱਖ ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ

ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਪੰਜ ਸਿੰਘ ਸਾਹਿਬਾਨ ਵਲੋਂ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸੰਬੰਧੀ ਕਥਿਤ ਵਾਇਰਲ ਵੀਡੀਓ ਮਾਮਲੇ ਵਿਚ ਨੂੰ ਲੈ ਕੇ ਸੰਗਤਾਂ ਨੂੰ ਅਹਿਮ ਆਦੇਸ਼ ਕੀਤਾ ਗਿਆ ਹੈ। ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਵਿਵਾਦਤ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਕਰਨ ਦੇ ਮਾਮਲੇ ਵਿਚ ਪੰਜਾਬ ਦੀ ਸਮੁੱਚੀ ਕੈਬਨਟ ਅਤੇ ਵਿਧਾਨ ਸਭਾ ਦੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸਾਰੇ ਸਿੱਖ ਵਿਧਾਇਕਾਂ ਨੂੰ ਹੁਕਮਨਾਮਾ ਜਾਰੀ ਕਰਕੇ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੈਨੇਡਾ ਅਤੇ ਅਮਰੀਕਾ ਨਾਲ ਸੰਬੰਧਿਤ ਦੋ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮਾਮਲੇ ਵਿਚਾਰਦਿਆਂ ਉਨ੍ਹਾਂ ਬਾਰੇ ਵੀ ਅਹਿਮ ਆਦੇਸ਼ ਜਾਰੀ ਕੀਤੇ ਗਏ ਹਨ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਇਹ ਆਦੇਸ਼ ਦੇ ਹੁਕਮਨਾਮੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ