ਕਾਰ ਤੇ ਟਿੱਪਰ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਔਰਤਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ
ਝਬਾਲ (ਤਰਨਤਾਰਨ), 15 ਜੂਨ (ਸੁਖਦੇਵ ਸਿੰਘ) - ਝਬਾਲ ਭਿੱਖੀਵਿੰਡ ਰੋਡ 'ਤੇ ਸਥਿਤ ਅੱਡਾ ਗੱਗੋਬੂਹਾ ਨੇੜੇ ਸ਼ਿਫਟ ਕਾਰ ਤੇ ਟਿੱਪਰ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਕਾਰ ਸਵਾਰ ਔਰਤ ਦੀ ਮੌਤ ਹੋ ਗਈ। ਜਦੋਂ ਕਿ ਉਸ ਦਾ ਪਤੀ ਅਤੇ ਦੋ ਛੋਟੀਆਂ ਲੜਕੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਬਹਿਕ ਗੁੱਜਰਾਂ ਜ਼ਿਲ੍ਹਾ ਫਿਰੋਜ਼ਪੁਰ ਆਪਣੀ ਪਤਨੀ ਕੁਲਵਿੰਦਰ ਕੌਰ ਅਤੇ ਦੋ ਛੋਟੀਆਂ ਲੜਕੀਆਂ ਨਾਲ਼ ਸਵਿਫਟ ਕਾਰ 'ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕ ਹੋ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਅੱਡਾ ਗੱਗੋਬੂਹਾ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਿਹਾ ਤੇਜ਼ ਰਫ਼ਤਾਰ ਟਿੱਪਰ ਕਾਰ ਵਿਚ ਆ ਵੱਜਾ, ਜਿਸ ਨਾਲ ਕੁਲਵਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਪਤੀ ਅਤੇ ਲੜਕੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ।
;
;
;
;
;
;
;