JALANDHAR WEATHER

ਸ਼ੱਕੀ ਹਾਲਤ ’ਚ ਨੌਜਵਾਨ ਦੀ ਮੌਤ

 ਜਗਰਾਉਂ (ਲੁਧਿਆਣਾ), 15 ਜੂਨ (ਕੁਲਦੀਪ ਸਿੰਘ ਲੋਹਟ) - ਕਸਬਾ ਹਠੂਰ ਦੇ 34 ਸਾਲਾ ਨੌਜਵਾਨ ਹਰਜਿੰਦਰ ਸਿੰਘ ਹਿੰਦਾ ਪੁੱਤਰ ਰਾਮ ਸਿੰਘ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਹਿਮਾਚਲ ਪ੍ਰਦੇਸ਼ ਵਿਚ ਨੌਕਰੀ ਕਰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀਆਂ ਕੱਟਣ ਲਈ ਆਪਣੇ ਪਿੰਡ ਆਇਆ ਹੋਇਆ ਸੀ। ਮ੍ਰਿਤਕ ਦੇ ਭਰਾ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਜਿੰਦਰ ਸਿੰਘ ਬੀਤੀ ਸ਼ਾਮ ਆਪਣੇ ਇਕ ਦੋਸਤ ਨਾਲ ਘਰੋਂ ਗਿਆ ਸੀ, ਪਰ ਦੇਰ ਰਾਤ ਤੱਕ ਵਾਪਸ ਨਾ ਆਉਣ ਕਾਰਨ ਪਰਿਵਾਰ ਚਿੰਤਾ ਵਿਚ ਸੀ। ਪਰਿਵਾਰ ਵਲੋਂ ਉਸਦੀ ਭਾਲ ਕੀਤੀ ਜਾ ਰਹੀ ਸੀ, ਪਰ ਅੱਜ ਸਵੇਰੇ ਜਦੋਂ ਹਰਜਿੰਦਰ ਸਿੰਘ ਦੀ ਲਾਸ਼ ਬਰਾਮਦ ਹੋਈ ਤਾਂ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਘਰ ਵਿਚ ਚੀਕ-ਚਿਹਾੜਾ ਮਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਦੇ ਅਧੀਨ ਥਾਣਾ ਹਠੂਰ ਦੇ ਐਸ.ਐਚ.ਓ. ਗੁਰਸੇਵਕ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸੰਬੰਧੀ ਏ.ਐਸ.ਆਈ. ਸੁਲੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਡੇਢ ਸਾਲ ਪਹਿਲਾਂ ਵਿਆਹੀ ਪਤਨੀ, ਤਿੰਨ ਭਰਾ ਅਤੇ ਮਾਤਾ-ਪਿਤਾ ਛੱਡ ਗਿਆ ਹੈ। ਇਸ ਅਚਾਨਕ ਵਾਪਰੀ ਘਟਨਾ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ