JALANDHAR WEATHER

ਮਿਸ਼ਨ ਕਲੀਨ ਪੰਜਾਬ ਤਹਿਤ ਨਿਰੀਖਣ ਲਈ ਅੰਮ੍ਰਿਤਸਰ ਪੁੱਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਅੰਮ੍ਰਿਤਸਰ, 16 ਜੂਨ-ਮਿਸ਼ਨ ਕਲੀਨ ਪੰਜਾਬ ਤਹਿਤ ਨਿਰੀਖਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਟਵੀਟ ਕਰ ਕਿਹਾ ਕਿ ਸਥਾਨਕ ਵਿਧਾਇਕ, ਮੇਅਰ, ਕਮਿਸ਼ਨਰ ਅਤੇ ਅਧਿਕਾਰੀਆਂ ਦੇ ਨਾਲ ਸਵੇਰੇ 8 ਵਜੇ ਤੋਂ ਅੰਮ੍ਰਿਤਸਰ ਵਿਚ ਮੌਜੂਦ ਹਾਂ। ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਦਾ ਨਿਰੀਖਣ ਕੀਤਾ ਤੇ ਨਿਵਾਸੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਪੁੱਛਿਆ ਕਿ ਕੰਮ ਕਿਵੇਂ ਹੋ ਰਿਹਾ ਹੈ ਅਤੇ ਕੀ ਠੀਕ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਇਸ ਤਰ੍ਹਾਂ ਚੱਲਦਾ ਹੈ - ਦਫਤਰਾਂ ਤੋਂ ਨਹੀਂ, ਸਗੋਂ ਗਲੀਆਂ ਤੋਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ