JALANDHAR WEATHER

ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਨਾਲ ਜਾਣਿਆ ਜਾਵੇਗਾ

ਜਲੰਧਰ, 16 ਜੂਨ (ਦਵਿੰਦਰ)-ਕੇਂਦਰ ਸਰਕਾਰ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਅਧਿਕਾਰਤ ਤੌਰ 'ਤੇ ਨਾਮ ਬਦਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਰੱਖ ਦਿੱਤਾ ਹੈ। ਇਸ ਸੰਬੰਧੀ 12 ਜੂਨ ਨੂੰ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਦੇ ਮੌਕੇ 'ਤੇ ਨਵੇਂ ਨਾਮ ਦਾ ਉਦਘਾਟਨ ਕੀਤਾ ਸੀ।

ਕੇਂਦਰ ਸਰਕਾਰ ਨੇ ਇਹ ਇਤਿਹਾਸਕ ਫੈਸਲਾ ਦੋਆਬਾ ਖੇਤਰ ਦੇ ਵਿਕਾਸ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਹੈ। ਆਦਮਪੁਰ ਹਵਾਈ ਅੱਡਾ ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਮੁੱਖ ਹਵਾਈ ਹੱਬ ਮੰਨਿਆ ਜਾਂਦਾ ਹੈ। ਸਰਕਾਰ ਵਲੋਂ 12 ਜੂਨ ਨੂੰ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਨੇ ਇਸ ਫੈਸਲੇ ਨੂੰ ਅੰਤਿਮ ਰੂਪ ਦਿੱਤਾ। ਇਸ ਨਵੇਂ ਨਾਮ ਦਾ ਡਿਜੀਟਲ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਦੇ ਇਤਿਹਾਸਕ ਅਤੇ ਪਵਿੱਤਰ ਮੌਕੇ 'ਤੇ ਨਵੇਂ ਨਾਮ ਵਾਲੀ ਤਖ਼ਤੀ ਦਾ ਉਦਘਾਟਨ ਕੀਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ