JALANDHAR WEATHER

ਮਹਿਲਾ ਵਿਸ਼ਵ ਕੱਪ ਵਿਚ ਨੀਦਰਲੈਂਡ ਖ਼ਿਲਾਫ਼ ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹਾ ਬੱਲੇਬਾਜ਼ੀ

ਹੈਡਿੰਗਲੇ (ਇੰਗਲੈਂਡ), 17 ਜੂਨ - ਮਹਿਲਾ ਵਿਸ਼ਵ ਕੱਪ ਦਾ 10ਵਾਂ ਮੈਚ ਭਾਰਤ ਅਤੇ ਨੀਦਰਲੈਂਡ ਵਿਚਕਾਰ ਹੈਡਿੰਗਲੇ ਕ੍ਰਿਕਟ ਗਰਾਊਂਡ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਨੀਦਰਲੈਂਡ ਦੀ ਕਪਤਾਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਖ਼ਬਰ ਲਿਖੇ ਜਾਣ ਤੱਕ ਭਾਰਤ ਨੇ 15 ਓਵਰਾਂ ਵਿਚ 1 ਵਿਕਟ ਦੇ ਨੁਕਸਾਨ 'ਤੇ 155 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ 69 (43 ਗੇਂਦਾਂ) ਅਤੇ ਅਤੇ ਜੇਮੀਮਾ ਰੌਡਰਿਗਜ਼ 17 (10 ਗੇਂਦਾਂ) ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੀਆਂ ਹੋਈਆਂ ਸਨ, ਜਦਕਿ ਸਮ੍ਰਿਤੀ ਮੰਧਾਨਾ ਨਾਲ ਬੱਲੇਬਾਜ਼ੀ ਕਰਨ ਉਤਰੀ ਸ਼ੈਫਾਲੀ ਵਰਮਾ 55 (38 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ