JALANDHAR WEATHER

ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਰਾਮਾ ਮੰਡੀ, (ਬਠਿੰਡਾ), 18 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਰਾਧਾ ਸੁਆਮੀ ਡੇਰੇ ਦੇ ਨਜ਼ਦੀਕ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਉਸ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਬੋਬੀ ਲਹਿਰੀ, ਰਿੰਕਾ ਮਿਸਤਰੀ ਅਤੇ ਕਾਲਾ ਬੰਗੀ ਨੇ ਐਬੂਲੈਂਸ ਰਾਹੀਂ ਰਾਮਾ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੇ ਸਟਾਫ਼ ਨਰਸ ਵਲੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ, ਮ੍ਰਿਤਕ ਦੀ ਪਛਾਣ ਦਲੀਪ ਪੁੱਤਰ ਸੁਰੇਸ਼ ਕੁਮਾਰ ਵਾਸੀ ਲਖੀਮਪੁਰ (ਯੂ.ਪੀ.) ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ