ਇਲਾਜ ਦੇ ਬਹਾਨੇ ਨਾਬਾਲਿਗਾ ਨਾਲ ਜਬਰ ਜਨਾਹ ਦਾ ਦੋਸ਼, ਡਾਕਟਰ ਗ੍ਰਿਫ਼ਤਾਰ
ਜ਼ੀਰਕਪੁਰ, 18 ਜੂਨ (ਅਲੀ)- ਪਿੰਡ ਸਨੌਲੀ ਵਿਚ ਇਕ ਨਾਬਾਲਿਗਾ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਨਿੱਜੀ ਕਲੀਨਿਕ ਚਲਾਉਣ ਵਾਲੇ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਡਾ. ਰਵਿੰਦਰ ਕੁਮਾਰ ਤਿਵਾੜੀ ਵਜੋਂ ਹੋਈ ਹੈ, ਜੋ ਪਿੰਡ ਵਿਚ ਆਰ.ਕੇ. ਤਿਵਾੜੀ ਕਲੀਨਿਕ ਚਲਾਉਂਦਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਨਾਬਾਲਿਗਾ ਬਿਮਾਰ ਹੋਣ ਕਾਰਨ ਦਵਾਈ ਲੈਣ ਲਈ ਕਲੀਨਿਕ ਗਈ ਸੀ। ਦੋਸ਼ ਹੈ ਕਿ ਡਾਕਟਰ ਨੇ ਜਾਂਚ ਕਰਨ ਦੇ ਬਹਾਨੇ ਕਲੀਨਿਕ ਬੰਦ ਕਰ ਲਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ। ਪੀੜਤਾ ਨੇ ਘਰ ਪਹੁੰਚ ਕੇ ਸਾਰੀ ਘਟਨਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ, ਜਿਸ ਤੋਂ ਬਾਅਦ ਪਰਿਵਾਰ ਵਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤ ਮਿਲਣ ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਡਾਕਟਰ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਨਾਬਾਲਿਗਾ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ਵਿੱ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।
;
;
;
;
;
;
;
;