ਗੁਰੂ ਹਰਸਹਾਏ 'ਚ ਖੂਨੀ ਝੜਪ, ਫਾਇਰਿੰਗ ਦੌਰਾਨ ਇਕ ਵਿਅਕਤੀ ਦੇ ਲੱਗੀ ਗੋਲੀ
ਗੁਰੂ ਹਰਸਹਾਏ (ਫਿਰੋਜ਼ਪੁਰ), 20 ਜੂਨ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ ਦੇ ਪਿੰਡ ਡੋਡ ਥਾਣਾ ਲੱਖੋ ਕੇ ਬਹਿਰਾਮ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਯੂਪੀ ਵਾਲੇ ਅਤੇ ਵਕੀਲ ਸਿੰਘ ਪੁੱਤਰ ਵੀਰ ਸਿੰਘ ਵਾਸੀ ਪਿੰਡ ਡੋਡ ਦੋਨਾਂ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਝਗੜਾ ਹੋਇਆ, ਦੋਨਾਂ ਧਿਰਾਂ ਵਿਚਕਾਰ ਕਾਫੀ ਕੁੱਟਮਾਰ ਹੋਈ।
ਜਿਸ ਦੌਰਾਨ ਹੋਈ ਫਾਇਰਿੰਗ ਦੌਰਾਨ ਵਕੀਲ ਸਿੰਘ ਨਾਂ ਦੇ ਵਿਅਕਤੀ ਦੇ ਗੋਲੀ ਲੱਗੀ। ਇਸ ਘਟਨਾ ਨੂੰ ਲੈ ਕੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਜਾਂਚ ਵਿਚ ਜੁਟ ਗਈ ਹੈ।
;
;
;
;
;
;
;
;
;