JALANDHAR WEATHER

ਲੁਧਿਆਣਾ ਵਿਚ ‘ਆਪ’ ਦਾ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਪ੍ਰਦਰਸ਼ਨ, ਲਗਾਏ ਗੰਭੀਰ ਦੋਸ਼

ਲੁਧਿਆਣਾ, 20 ਜੂਨ (ਰੂਪੇਸ਼ ਕੁਮਾਰ)- ਆਮ ਆਦਮੀ ਪਾਰਟੀ ਵਲੋਂ ਅੱਜ ਲੁਧਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਫਰਜੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਅੱਜ ਲੁਧਿਆਣਾ ਸਣੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ