ਮਜੀਠੀਆ ਨੂੰ ਥਾਣੇ ਦੇ ਅੰਦਰ ਜਾਣ ਤੋਂ ਰੋਕਿਆ ਗਿਆ
ਮਜੀਠਾ, 20 ਜੂਨ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)- ਬਿਕਰਮ ਸਿੰਘ ਮਜੀਠੀਆ ਅੱਜ ਪੁਲਿਸ ਸਟੇਸ਼ਨ ਮਜੀਠਾ ਵਿਖੇ 91 ਨੰਬਰ ਐੱਫ. ਆਈ. ਆਰ. ਦੇ ਮਾਮਲੇ ਵਿਚ ਪੁਲਿਸ ਤਫ਼ਤੀਸ਼ ਵਿਚ ਸ਼ਾਮਿਲ ਹੋਣ ਵਾਸਤੇ ਆਪਣੇ ਵਕੀਲਾਂ ਨਾਲ ਆਏ ਪਰ ਮਜੀਠਾ ਪੁਲਿਸ ਨੇ ਉਨ੍ਹਾਂ ਨੂੰ ਥਾਣੇ ਦੇ ਅੰਦਰ ਨਹੀਂ ਜਾਣ ਦਿੱਤਾ ਅਤੇ ਕਰੀਬ ਇਕ ਘੰਟਾ ਹੋ ਗਿਆ ਹੈ ਮਜੀਠੀਆ ਨੂੰ ਥਾਣੇ ਦੇ ਅੰਦਰ ਜਾਣ ਤੋਂ ਰੋਕਿਆ ਗਿਆ।
;
;
;
;
;
;
;
;
;