ਕਿਸਾਨ ਮਜ਼ਦੂਰ ਮੋਰਚਾ ਵਲੋਂ 24 ਜੂਨ ਨੂੰ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ
ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਵਲੋਂ 24 ਜੂਨ ਨੂੰ ਪੰਜਾਬ ਭਰ ਵਿਚ ਭਾਰਤੀ ਜਨਤਾ ਪਾਰਟੀ ਦੇ ਦਫਤਰਾਂ ਅਤੇ ਆਗੂਆਂ ਦੇ ਘਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਹ ਗੱਲ ਅੱਜ ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਕੇ.ਐਮ.ਐਮ ਦੀ ਮੀਟਿੰਗ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂਆਂ ਵਲੋਂ ਇੱਕ ਪੱਤਰਕਾਰ ਸੰਮੇਲਨ ਦੌਰਾਨ ਸਾਂਝੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਦਿਲਬਾਗ ਸਿੰਘ ਗਿੱਲ ਅਤੇ ਸੁਖਵਿੰਦਰ ਕੌਰ ਆਦਿ ਵਲੋਂ ਸਾਂਝੇ ਤੌਰ ਤੇ ਗੱਲ ਕਰਦਿਆਂ ਕਿਹਾ ਕਿ ਜੋ ਦਿੱਲੀ ਵਿਖੇ ਅਮਰੀਕਾ ਤੇ ਭਾਰਤ ਵਪਾਰ ਸਮਝੌਤੇ ਸਬੰਧੀ 23 ਤੇ 24 ਜੂਨ ਨੂੰ ਮੀਟਿੰਗ ਕੀਤੀ ਜਾ ਰਹੀ ਹੈ ਉਸ ਤੋਂ ਇਹ ਸਪੱਸ਼ਟ ਨਜ਼ਰ ਆਉਣ ਲੱਗਿਆ ਹੈ ਕਿ ਇਸ ਡੀਲ ਨਾਲ ਕਿਸਾਨੀ ਖੇਤੀ ਦੇ ਨਾਲ ਨਾਲ ਪਸ਼ੂ ਪਾਲਣ ਦੇ ਕਿੱਤੇ ਨੂੰ ਵੀ ਵੱਡੀ ਢਾਹ ਲੱਗਣ ਜਾ ਰਹੀ ਹੈ।
ਇਸੇ ਦੌਰਾਨ ਪਿਛਲੇ ਹੜਾਂ ਦੇ ਮੱਦੇਨਜ਼ਰ ਇਸ ਵਾਰੀ ਵੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਹੀ ਡੈਮ ਭਰੇ ਹੋਏ ਹਨ, ਤੇ ਕੇਂਦਰ ਨੇ ਪ੍ਰਬੰਧ ਆਪਣੇ ਹੱਥਾਂ ਵਿਚ ਲਿਆ ਹੋਇਆ ਹੈ ਤੇ ਕੇਂਦਰ ਦੇ ਗਲਤ ਫੈਸਲਿਆਂ ਵਿਰੁੱਧ ਵੀ ਪੰਜਾਬ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋ 25 ਜੂਨ ਨੂੰ ਕਿਸਾਨ ਭਵਨ ਦੇ ਵੱਡੇ ਹਾਲ ਵਿਚ ਇਕ ਇਕੱਠ ਸੱਦਿਆ ਗਿਆ ਹੈ ਜੋ ਸਾਂਝੇ ਮੋਰਚੇ ਨੂੰ ਚਲਾਉਣ ਹਿਤ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੂੰ ਇਕ ਪਲੇਟ ਫਾਰਮ ਤੇ ਲਿਆਉਣਾ ਹੈ। ਅੱਜ ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਮੋਰਚੇ ਦੇ ਪ੍ਰਮੁੱਖ ਆਗੂਆਂ ਦੇ ਨਾਲ ਨਾਲ ਵੱਖ-ਵੱਖ ਥਾਵਾਂ ਤੋਂ ਆਏ ਆਗੂਆਂ ਦੀ ਇਕ ਮੀਟਿੰਗ ਹੋਈ।
ਮੀਟਿੰਗ ਵਿਚ ਇਹ ਫੈਸਲਾ ਵੀ ਲਿਆ ਗਿਆ ਕਿ 25 ਜੂਨ ਨੂੰ ਹੋ ਰਹੇ ਇਕੱਠ ਵਿਚ ਕਿਸਾਨ ਮਜ਼ਦੂਰ ਮੋਰਚਾ ਦੀ ਪੰਜ ਮੈਂਬਰੀ ਕਮੇਟੀ ਸਥਾਪਿਤ ਕੀਤੀ ਗਈ ਹੈ ਜੋ ਉਸ ਵਿਚ ਸ਼ਾਮਿਲ ਹੋਵੇਗੀ। ਉਪਰੰਤ ਲੁਧਿਆਣਾ ਵਿਖੇ 27 ਜੂਨ ਨੂੰ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
;
;
;
;
;
;
;
;