JALANDHAR WEATHER

ਆਮ ਆਦਮੀ ਪਾਰਟੀ ਵਲੋਂ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਅੱਗੇ ਪ੍ਰਦਰਸ਼ਨ ਕੀਤਾ ਗਿਆ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਸੁਖਬੀਰ ਸਿੰਘ ਬਾਦਲ ਤੇ ਘਟੀਆ ਰਾਜਨੀਤੀ ਕਰਨ ਦੇ ਦੋਸ਼ ਲਾਏ ਗਏ।

ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ, ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ, ਜਸ਼ਨਦੀਪ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ, ਸੁਖਜਿੰਦਰ ਸਿੰਘ ਕੌਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਆਦਿ ਨੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਵਲੋਂ ਧਰਮ ਦੇ ਨਾਂਅ ਤੇ ਰਾਜਨੀਤੀ ਕਰਨਾ ਬਹੁਤ ਮੰਦਭਾਗਾ ਹੈ, ਅਜਿਹਾ ਕਰਕੇ ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਗਈਆਂ। ਧਰਮ ਦੇ ਨਾਂਅ ਤੇ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਅਜਿਹੀ ਨਫ਼ਰਤ ਫੈਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਪੰਜਾਬ ਦੇ ਲੋਕ ਸਭ ਜਾਣਦੇ ਹਨ ਅਤੇ ਕਦੇ ਵੀ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਗਣ ਦੇਣਗੇ। ਉਨ੍ਹਾਂ ਕਿਹਾ ਕਿ ਰਾਜਨੀਤੀ ਲਈ ਧਰਮ ਦਾ ਸਹਾਰਾ ਲੈਣਾ ਬਹੁਤ ਮੰਦਭਾਗਾ ਹੈ। ਇਸ ਨਾਲ ਸਿਧਾਂਤਾਂ ਨੂੰ ਵੱਡੀ ਢਾਹ ਲਾਈ ਜਾ ਰਹੀ ਹੈ। ਰਾਜਨੀਤੀ ਵਿਚ ਹਾਸ਼ੀਏ ਤੇ ਜਾ ਚੁੱਕਿਆ ਅਕਾਲੀ ਦਲ ਬਾਦਲ ਕੋਝੇ ਹੱਥਕੰਡੇ ਵਰਤ ਰਿਹਾ ਹੈ। ਬੁਲਾਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਰਾਜਨੀਤੀ ਲਈ ਧਰਮ ਨੂੰ ਨਾ ਵਰਤਿਆ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ