JALANDHAR WEATHER

ਆਪ੍ਰੇਸ਼ਨ ਮੈਦਾਨ 2.0 ਤਹਿਤ ਪੰਚਕੂਲਾ ਪੁਲਿਸ ਵਲੋਂ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ

ਪੰਚਕੂਲਾ, 20 ਜੂਨ- ਪੰਚਕੂਲਾ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਿਸ ਵਲੋਂ ਚਲਾਏ ਜਾ ਰਹੇ ‘ਆਪ੍ਰੇਸ਼ਨ ਮੈਦਾਨ 2.0’ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਟੀਮਾਂ ਨੇ ਬਸਤੀਆਂ, ਪਿੰਡਾਂ, ਸੈਕਟਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿਚ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।

ਪੁਲਿਸ ਕਮਿਸ਼ਨਰ ਪੰਕਜ ਨੈਨ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਦੌਰਾਨ ਅਮਰਾਵਤੀ ਚੌਕੀ ਇੰਚਾਰਜ ਪ੍ਰੀਤਮ ਸਿੰਘ ਦੀ ਨਿਗਰਾਨੀ ਹੇਠ ਲੰਬੂ ਕਾਲੋਨੀ ਅਤੇ ਰਾਮਪੁਰ ਸਿਉੜੀ ਖੇਤਰ ਵਿਚ ਡੌਗ ਸਕਵਾਡ ਨਾਲ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਨੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦੇ ਹੋਏ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਸੈਕਟਰ-2 ਚੌਕੀ ਇੰਚਾਰਜ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਪਿੰਡ ਹਰਿਪੁਰ, ਰੈਲਾ ਅਤੇ ਮਾਜਰੀ ਵਿਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ। ਥਾਣਾ ਸੈਕਟਰ-20 ਦੇ ਇੰਚਾਰਜ ਇੰਸਪੈਕਟਰ ਸੋਮਬੀਰ ਸਿੰਘ ਦੀ ਅਗਵਾਈ ਹੇਠ ਆਸ਼ਿਆਨਾ ਸੈਕਟਰ-20, ਆਂਗਣਵਾੜੀ ਕੇਂਦਰ ਅਤੇ ਬੂਸਟਿੰਗ ਸਟੇਸ਼ਨ ਵਾਟਰ ਪੰਪ ਖੇਤਰ ਵਿਚ ਚੈਕਿੰਗ ਕੀਤੀ ਗਈ।

ਡੀ.ਸੀ.ਪੀ. ਸ੍ਰਿਸ਼ਟੀ ਗੁਪਤਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਮਾਜ ਦੇ ਸਹਿਯੋਗ ਨਾਲ ਹੀ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਪੁਲਿਸ ਕਮਿਸ਼ਨਰ ਪੰਕਜ ਨੈਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਨਸ਼ਾ ਤਸਕਰੀ ਜਾਂ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਹੈਲਪਲਾਈਨ 7087081100, 087081048 ਜਾਂ ਮਾਨਸ ਹੈਲਪਲਾਈਨ 1933 ’ਤੇ ਸੂਚਨਾ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ