ਭਾਕਿਯੂ ਸਿੱਧੂਪੁਰ ਵਲੋਂ 23 ਜੂਨ ਨੂੰ ਵਿਰੋਧ ਪ੍ਰਦਰਸ਼ਨ ਦਾ ਐਲਾਨ
ਬਾਲਿਆਂਵਾਲੀ (ਬਠਿੰਡਾ), 21 ਜੂਨ (ਕੁਲਦੀਪ ਮਤਵਾਲਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕਾ ਮੌੜ (ਬਠਿੰਡਾ) ਦੇ ਪਿੰਡ ਮੰਡੀ ਕਲਾਂ ਵਿਖੇ 23 ਜੂਨ ਨੂੰ ਪ੍ਰੋਗਰਾਮ ਸੱਥ ਰੱਖਿਆ ਗਿਆ ਹੈ। ਜਿਸ ਸੰਬੰਧੀ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸੱਥਾਂ ਚ ਰੱਖੀ ਜਾਣ ਵਾਲੀ ਇਸ ਲੋਕ ਮਿਲਣੀ ਤੋਂ 2 ਪਹਿਲਾਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਇਕਾਈ ਪ੍ਰਧਾਨ ਬਲਰਾਜ ਸਿੰਘ ਬਾਜਾ ਵਾਸੀ ਮੰਡੀ ਕਲਾਂ ਵਲੋਂ ਮੁੱਖ ਮੰਤਰੀ ਦੇ ਸਮਾਗਮ ਦਾ ਡੱਟ ਕੇ ਵਿਰੋਧ ਕਰਨ ਬਾਰੇ ਗੁਰਦੁਆਰਾ ਸਾਹਿਬ ਤੋਂ ਮੁਨਾਦੀ ਕਰਕੇ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਣ ਸਮੇਂ ਨੌਜਵਾਨ ਕਿਸਾਨ ਸੁਭਕਰਨ ਸਿੰਘ ਬੱਲ੍ਹੋ ਦੀ ਪ੍ਰਸ਼ਾਸਨ ਦੀ ਗਲਤੀ ਕਾਰਨ ਮੌਤ ਹੋ ਗਈ ਸੀ ਤੇ ਸਰਕਾਰ ਨੇ ਉਸ ਨੂੰ ਸ਼ਹੀਦ ਦਾ ਦਰਜਾ ਦੇਣ ਬਾਰੇ ਅਤੇ ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਸਰਕਾਰ ਨੇ ਹਾਲੇ ਤੱਕ ਇਸ ਮਾਮਲੇ ਬਾਰੇ ਕੋਈ ਚਾਰਾਜੋਈ ਨਹੀਂ ਕੀਤੀ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਪਿੰਡ ਨੂੰ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਅਤੇ ਹੋਰ ਸਹੂਲਤਾਂ ਦੇ ਕੇ ਜਾਣ ਗਏ, ਉਸ ਦਾ ਅਸੀਂ ਭੋਰਾ ਵੀ ਵਿਰੋਧ ਨਹੀਂ ਕਰਾਂਗੇ।
;
;
;
;
;
;
;