ਹਰਵਿੰਦਰ ਸਿੰਘ ਸੈਣੀ ਜ਼ਿਲ੍ਹਾ ਫਾਜ਼ਿਲਕਾ ਤੋਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ
ਮੰਡੀ ਲਾਧੂਕਾ (ਫ਼ਾਜ਼ਿਲਕਾ) , 21 ਜੂਨ (ਮਨਪ੍ਰੀਤ ਸਿੰਘ ਸੈਣੀ) - ਪਿੰਡ ਚੱਕ ਸਿੰਘੇਵਾਲਾ ਸੈਣੀਆ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਸੈਣੀ ਸਰਪੰਚ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਸੈਣੀ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਸੈਣੀ ਨੇ ਆਪਣੀ ਨਿਯੁਕਤੀ ਤੇ ਖੁਸ਼ੀ ਪ੍ਰਗਟ ਕਰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ ਹੈ। ਇਸ ਮੌਕੇ 'ਤੇ ਸੈਣੀ ਵੈਲਫੇਅਰ ਬੋਰਡ ਦੇ ਨਵੇ ਨਿਯੁਕਤ ਹੋਏ ਚੇਅਰਮੈਨ ਹਰਵਿੰਦਰ ਸਿੰਘ ਸੈਣੀ ਸਰਪੰਚ ਦਾ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ।
;
;
;
;
;
;
;