ਜੰਡਿਆਲਾ ਗੁਰੂ ਪੁਲਿਸ ਵਲੋਂ ਅੱਧਾ ਕਿਲੋ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
ਜੰਡਿਆਲਾ ਗੁਰੂ, 21 ਜੂਨ (ਪ੍ਰਮਿੰਦਰ ਸਿੰਘ ਜੋਸਨ)- ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਪੁਲੀਸ ਨੇ ਨੇੜਲੇ ਪਿੰਡ ਦੇਵੀਦਾਸਪੁਰਾ ਨੇੜਿਓ ਇਕ ਵਿਅਕਤੀ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਗਿਰਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਿਸ ਦੀ ਪਹਿਚਾਣ ਸੁਖਦੇਵ ਸਿੰਘ ਵਾਸੀ ਅਮਰਕੋਟ ਰੱਖ ਦੇਵੀ ਦਾਸਪੁਰਾ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਹਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਜਦੋਂ ਪਿੰਡ ਦੇਵੀਦਾਸਪੁਰਾ ਤੋਂ ਰੇਲਵੇ ਟਰੈਕ ਦੇ ਨਾਲ ਨਾਲ ਲਿੰਕ ਸੜਕ ਪਿੰਡ ਅਮਰਕੋਟ ਵਡਾਲਾ ਜੌਹਲ ਨੂੰ ਜਾ ਰਹੇ ਸਨ ਤਾਂ ਸਾਹਮਣੇ ਤੋਂ ਆਉਂਦਾ ਇਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਜਿਸ ਦੇ ਹੱਥ ਵਿਚ ਕੁੱਝ ਫੜਿਆ ਹੋਇਆ ਸੀ ਜੋ ਕਿ ਪੁਲਿਸ ਨੂੰ ਵੇਖ ਕੇ ਇੱਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਿਸ ਨੇ ਉਸਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਤੇ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ ਜਿਸ ਦੌਰਾਨ ਉਸ ਕੋਲੋਂ ਤਫਤੀਸ਼ ਕੀਤੀ ਜਾਵੇਗੀ ਕਿ ਇਹ ਵਿਅਕਤੀ ਹੈਰੋਇਨ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਕਿੱਥੇ ਕਿੱਥੇ ਸਪਲਾਈ ਕਰਦਾ ਸੀ ਅਤੇ ਕੀ ਕੋਈ ਹੋਰ ਵੀ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਹੈ ਜਾਂ ਨਹੀਂ ਅਤੇ ਇਸਦਾ ਪਿਛਲਾ ਰਿਕਾਰਡ ਵੀ ਚੈੱਕ ਕੀਤਾ ਜਾਵੇਗਾ।
;
;
;
;
;
;
;
;