JALANDHAR WEATHER

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਬਨਾਉਣ ਦੀਆਂ ਅਫ਼ਵਾਹਾਂ ਤੋਂ ਬਾਅਦ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ

ਦਿੱਲੀ, 21 ਜੂਨ- ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਪ੍ਰਧਾਨ ਬਨਾਉਣ ਦੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਅਫ਼ਵਾਹ ਚੱਲ ਰਹੀ ਸੀ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਗਿਆ। ਰੰਧਾਵਾ ਨੇ ਕਿਹਾ ਕਿ ਉਸਦੇ ਬਾਰੇ ਫੈਲਾਏ ਜਾ ਰਹੇ ਜਾਅਲੀ ਏ.ਆਈ.ਸੀ.ਸੀ. AICC ਪੱਤਰ ਅਤੇ ਫੇਕ ਨਿਊਜ਼ ਦੇ ਮਾਮਲੇ ਵਿਚ ਤੁਰੰਤ ਐਫ.ਆਈ.ਆਰ. ਦਰਜ ਕਰਨ, ਦੋਸ਼ੀਆਂ ਦੀ ਪਛਾਣ ਕਰਨ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਰੰਧਾਵਾ ਨੇ ਕਿਹਾ ਕਿ ਇਹ ਸਿਰਫ਼ ਮੇਰੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ, ਸਗੋਂ ਲੋਕਾਂ ਅਤੇ ਕਾਂਗਰਸ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਮੈਂ ਇਸ ਪੂਰੇ ਮਾਮਲੇ ਦੀ ਸਾਇਬਰ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਦੀ ਮੰਗ ਕੀਤੀ ਹੈ। ਲੋਕਤੰਤਰ ਵਿਚ ਫਰਜ਼ੀ ਦਸਤਾਵੇਜ਼ਾਂ ਅਤੇ ਝੂਠੇ ਪ੍ਰਚਾਰ ਲਈ ਕੋਈ ਥਾਂ ਨਹੀਂ ਹੋ ਸਕਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ