ਦੱਖਣੀ ਅਫਰੀਕਾ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
ਮੈਨਚੇਸਟਰ, 21 ਜੂਨ (ਇੰਟ)-ਦੱਖਣੀ ਅਫਰੀਕਾ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ। ਐਤਵਾਰ ਨੂੰ ਮੈਨਚੈਸਟਰ ਵਿੱਚ ਖੇਡੇ ਗਏ ਮੈਚ ਵਿੱਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ 'ਤੇ 158 ਦੌੜਾਂ ਬਣਾਈਆਂ। ਜਵਾਬ ਵਿੱਚ ਦੱਖਣੀ ਅਫਰੀਕਾ ਨੇ 19.1 ਓਵਰਾਂ ਵਿੱਚ 4 ਵਿਕਟਾਂ 'ਤੇ 161 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ। ਟੀਮ ਲਈ ਮੈਰੀਜ਼ਾਨ ਕੈਪ ਨੇ ਸ਼ਾਨਦਾਰ ਅਰਧ ਸੈਂਕੜਾ ਲਗਾਇਆ। ਇਸ ਦੌਰਾਨ ਭਾਰਤ ਲਈ, ਸ਼੍ਰੀ ਚਰਨੀ ਨੇ ਤਿੰਨ ਵਿਕਟਾਂ ਲਈਆਂ, ਜਦੋਂ ਕਿ ਸ਼ੈਫਾਲੀ ਵਰਮਾ ਨੇ ਇੱਕ ਵਿਕਟ ਲਈ।
;
;
;
;
;
;
;