ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਦੀਆਂ ਬੀਬੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ
ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਇਸਤਰੀ ਵਿੰਗ ਨਾਲ ਸੰਬੰਧਿਤ ਬੀਬੀਆਂ ਦਾ ਇਕ ਵੱਡਾ ਜੱਥਾ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਾ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਦੀ ਅਗਵਾਈ ਵਿਚ ਪੁੱਜੀਆਂ ਬੀਬੀਆਂ ਦੇ ਜੱਥੇ ਵਲੋਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਗੁਰੂ ਦਰ ਤੇ ਸੀਸ ਨਿਵਾਇਆ ਅਤੇ ਪਾਰਟੀ ਅਤੇ ਪੰਥ ਦੀ ਚੜ੍ਹਦੀ ਕਲਾ ਅਤੇ ਆਸਾਮ ਦੀ ਡਿੱਬਰੂਗੜ੍ਹ ਜੇਲ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ।
;
;
;
;
;
;
;
;