ਜਲੰਧਰ ਵਿਚ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤੀ ਮੀਟਿੰਗ
ਜਲੰਧਰ, 23 ਜੂਨ (ਦਵਿੰਦਰ)- ਜਲੰਧਰ ਵਿਚ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੀਟਿੰਗ ਕੀਤੀ। ਗੱਲਬਾਤ ਦੌਰਾਨ ਜਲੰਧਰ ਕੈਬਨਟ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਪੂਰੇ ਪੰਜਾਬ ਦੇ ਵਿਚ ਨਸ਼ੇ ਨੂੰ ਖਤਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਦੇ ਕੋਨੇ ਕੋਨੇ ਵਿਚੋਂ ਨਸ਼ਾ ਖ਼ਤਮ ਕੀਤਾ ਜਾ ਰਿਹਾ ਹੈ ਤੇ ਇਹ ਕੰਮ ਬੜੀ ਹੀ ਤੇਜ਼ੀ ਦੇ ਨਾਲ ਹੋ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਪਹਿਲਾ ਜਿੱਥੇ ਹਰ ਸ਼ਹਿਰ ਹਰ ਪਿੰਡ ਹਰਗੜੀ ਦੇ ਵਿਚ ਨਸ਼ਾ ਵਿਕਦਾ ਸੀ ਅਤੇ ਸ਼ਰੇਆਮ ਵਿਕਦਾ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਦੇ ਨਸ਼ਾ ਨੂੰ ਖ਼ਤਮ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਕ ਸਮਾਂ ਸੀ ਜਦੋਂ ਨਸ਼ਾ ਤਸਕਰ ਸ਼ਰੇਆਮ ਨਸ਼ਾ ਵੇਚਦਾ ਸੀ ਪਰ ਅੱਜ ਉਹੀ ਨਸ਼ਾ ਤਸਕਰ ਕੋਟ ਕਚਹਿਰੀਆਂ ਦੇ ਗੇੜੇ ਲਗਾਉਂਦਾ ਹੋਇਆ ਦਿਖੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਪੂਰੇ ਪੰਜਾਬ ਵਿਚ ਨਸ਼ਾ ਖ਼ਤਮ ਹੋਵੇਗਾ।
;
;
;
;
;
;
;