JALANDHAR WEATHER

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ

ਕਿਸ਼ਨਗੜ੍ਹ (ਜਲੰਧਰ), 23 ਜੂਨ (ਹੁਸਨ ਲਾਲ) - ਭਾਰਤ ਸਰਕਾਰ ਵਲੋਂ ਸਾਲ 2026 ਦੇ ਪਦਮਸ਼੍ਰੀ ਪੁਰਸਕਾਰਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸੰਤ ਨਿਰੰਜਨ ਦਾਸ ਜੀ ਮੌਜੂਦਾ ਗੱਦੀ ਨਸ਼ੀਨ ਡੇਰਾ ਸੱਚਖੰਡ ਬੱਲਾਂ ਅਤੇ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ ਯੂ.ਪੀ. ਨੂੰ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਸਾਲ ਕੇਂਦਰ ਸਰਕਾਰ ਵਲੋਂ ਪੰਜਾਬ ਦੀਆਂ ਪੰਜ ਪ੍ਰਮੁੱਖ ਹਸਤੀਆਂ ਨੂੰ ਇਸ ਸਨਮਾਨ ਲਈ ਚੁਣਿਆ ਗਿਆ, ਜਿਸ ਵਿਚ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਨਾਮ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸੀ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ਤੇ ਪ੍ਰਚਾਰ ਪ੍ਰਸਾਰ ਅਤੇ ਸਮੁੱਚੀ ਮਾਨਵਤਾ ਦੇ ਭਲੇ ਲਈ ਕੀਤੇ ਜਾ ਰਹੇ ਮਹਾਨ ਕਾਰਜਾਂ ਅਤੇ ਸਮਾਜ ਸੇਵਾ ਤੇ ਮਨੁੱਖਤਾ ਲਈ ਯੋਗਦਾਨ ਪਾਉਣ ਹਿੱਤ ਸੰਤ ਨਿਰੰਜਨ ਦਾਸ ਜੀ ਨੂੰ 'ਪਦਮਸ਼੍ਰੀ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਨਮਾਨ ਨਾਲ ਡੇਰਾ ਸੱਚਖੰਡ ਬੱਲਾਂ ਦੇ ਲੱਖਾਂ ਸ਼ਰਧਾਲੂਆਂ ਤੇ ਦੇਸ਼ ਵਿਦੇਸ਼ ਵਿਚ ਵੱਸਦੀਆਂ ਸਤਿਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ