JALANDHAR WEATHER

ਜ਼ੀਰਕਪੁਰ ਪੁਲਿਸ ਵਲੋਂ 410 ਗ੍ਰਾਮ ਹੈਰੋਇਨ ਤੇ 2.20 ਲੱਖ ਦੀ ਡਰੱਗ ਮਨੀ ਸਮੇਤ ਨੌਜਵਾਨ ਗ੍ਰਿਫ਼ਤਾਰ

ਜ਼ੀਰਕਪੁਰ (ਮੁਹਾਲੀ), 23 ਜੂਨ (ਹੈਪੀ ਪੰਡਵਾਲਾ) - ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ੀਰਕਪੁਰ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 410 ਗ੍ਰਾਮ ਹੈਰੋਇਨ ਅਤੇ 2 ਲੱਖ 20 ਹਜ਼ਾਰ ਰੁਪਏ ਦੀ ਨਕਦੀ (ਡਰੱਗ ਮਨੀ) ਬਰਾਮਦ ਕੀਤੀ ਹੈ।
ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਇਲਾਕੇ 'ਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 410 ਗ੍ਰਾਮ ਹੈਰੋਇਨ ਤੇ 2.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਕਈ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ