JALANDHAR WEATHER

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਜਗਰਾਂਉਂ (ਲੁਧਿਆਣਾ), 23 ਜੂਨ (ਕੁਲਦੀਪ ਸਿੰਘ ਲੋਹਟ) - ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਥਾਣਾ ਹਠੂਰ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਥਾਣਾ ਹਠੂਰ ਦੇ ਐਸਐਚਓ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਅਜੈਬ ਸਿੰਘ ਅਤੇ ਗੁਰਿੰਦਰ ਸਿੰਘ ਉਰਫ ਮਿੰਟਾ ਪੁੱਤਰ ਬਲਵਿੰਦਰ ਸਿੰਘ, ਵਾਸੀ ਪਿੰਡ ਰਸੂਲਪੁਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ।
ਪੁਲਿਸ ਅਨੁਸਾਰ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਪੁਲਿਸ ਵਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਕੀਤੀਆਂ ਗੋਲੀਆਂ ਕਿੱਥੋਂ ਲਿਆਂਦੀਆਂ ਗਈਆਂ ਅਤੇ ਕਿੱਥੇ ਸਪਲਾਈ ਕੀਤੀਆਂ ਜਾਣੀਆਂ ਸਨ।
ਹੋਰ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਸਾਹਮਣੇ ਆਉਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ