ਬਾਲੀਵੁੱਡ ਗਾਇਕਾ ਅਲਕਾ ਯਾਗਨਿਕ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ
ਮੁੰਬਈ, 23 ਜੂਨ - ਅੱਜ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਫਿਲਮ ਇੰਡਸਟਰੀ ਦੇ ਕਈ ਕਲਾਕਾਰਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਦੱਖਣੀ ਭਾਰਤੀ ਸਿਨੇਮਾ ਅਦਾਕਾਰ ਮਾਮੂਟੀ ਅਤੇ ਬਾਲੀਵੁੱਡ ਗਾਇਕਾ ਅਲਕਾ ਯਾਗਨਿਕ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜਦੋਂ ਕਿ ਆਰ. ਮਾਧਵਨ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪ੍ਰਾਪਤ ਕਰਨ 'ਤੇ ਕਲਾਕਾਰ ਬਹੁਤ ਖੁਸ਼ ਦਿਖਾਈ ਦਿੱਤੇ ਅਤੇ ਸਮਾਰੋਹ ਦੀਆਂ ਤਸਵੀਰਾਂ ਹੁਣ ਜਾਰੀ ਕੀਤੀਆਂ ਗਈਆਂ ਹਨ। ਅਲਕਾ ਯਾਗਨਿਕ ਨੂੰ ਸੰਗੀਤ ਵਿਚ ਉਸਦੇ ਯੋਗਦਾਨ ਲਈ ਇਹ ਪੁਰਸਕਾਰ ਮਿਲਿਆ। ਉਸਨੇ 1980 ਦੇ ਦਹਾਕੇ ਵਿਚ ਆਪਣਾ ਸੰਗੀਤਕ ਕਰੀਅਰ ਸ਼ੁਰੂ ਕੀਤਾ ਸੀ ਅਤੇ ਹਿੰਦੀ ਫਿਲਮਾਂ ਲਈ ਕਈ ਹਿੱਟ ਗੀਤ ਗਾਏ ਹਨ। ਇਸ ਨਿਪੁੰਨ ਗਾਇਕਾ ਦੇ ਗੀਤਾਂ ਨੇ ਕਈ ਰਿਕਾਰਡ ਬਣਾਏ ਹਨ। ਅੱਜ ਉਸਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
;
;
;
;
;
;
;