ਟੀਮ ਇੰਡੀਆ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ
ਨਵੀਂ ਦਿੱਲੀ, 23 ਜੂਨ - ਭਾਰਤ ਦੇ ਦਿੱਗਜ ਕ੍ਰਿਕਟਰ ਰੋਹਿਤ ਸ਼ਰਮਾ ਨੂੰ ਪਦਸ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਸਮਾਰੋਹ ਦੌਰਾਨ ਰਾਸ਼ਟਰੀ ਦਰੋਪਦੀ ਮੁਰਮੂ ਨੇ ਰੋਹਿਤ ਸ਼ਰਮਾ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਨਿਵਾਜਿਆ। ਉਨ੍ਹਾਂ ਨੂੰ ਇਹ ਸਨਮਾਨ ਖੇਡਾਂ ਦੀ ਦੁਨੀਆ ਵਿਚ ਉਨ੍ਹਾਂ ਦੇ ਅਸਾਧਾਰਨ ਯੋਗਦਾਨ, ਭਾਰਤੀ ਕ੍ਰਿਕਟ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਅਤੇ ਇਕ ਬੱਲੇਬਾਜ਼ ਦੇ ਰੂਪ ਵਿਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਦਿੱਤਾ ਗਿਆ। ਰੋਹਿਤ ਸ਼ਰਮਾ ਭਾਰਤੀ ਕ੍ਰਿਕਟ ਇਤਿਹਾਸ ਦੇ ਸਭ ਤੋਂ ਸਫਲ ਖਿਡਾਰੀਆਂ ਵਿਚੋਂ ਇੱਕ ਹੈ। ਟੀਮ ਇੰਡੀਆ ਨੇ ਉਸਦੀ ਕਪਤਾਨੀ ਵਿਚ, ਕਈ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਤੇ ਅੰਤਰਰਾਸ਼ਟਰੀ ਕ੍ਰਿਕਟ ਵਿਚ ਕਈ ਰਿਕਾਰਡ ਰੋਹਿਤ ਸ਼ਰਮਾ ਦੇ ਨਾਂਅ ਹਨ।
;
;
;
;
;
;
;