ਸੰਤ ਨਿਰੰਜਣ ਦਾਸ ਬੱਲਾਂ ਵਾਲਿਆਂ ਨੂੰ ਪਦਮ ਸਨਮਾਨ ਮਿਲਣ ’ਤੇ ਮੁੱਖ ਮੰਤਰੀ ਪੰਜਾਬ ਨੇ ਦਿੱਤੀ ਵਧਾਈ
ਚੰਡੀਗੜ੍ਹ, 24 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਨਿਰੰਜਣ ਦਾਸ ਡੇਰਾ ਬੱਲਾਂ ਵਾਲਿਆਂ ਨੂੰ ਪਦਮ ਸਨਮਾਨ ਮਿਲਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਲਿਖਿਆ ਕਿ ਡੇਰਾ ਸੱਚਖੰਡ ਬੱਲਾਂ (ਜਲੰਧਰ) ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਅਧਿਆਤਮਿਕਤਾ ਅਤੇ ਸਮਾਜ ਸੇਵਾ ਵਿਚ ਪਾਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਵਲੋਂ 'ਪਦਮ ਸ੍ਰੀ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਹ ਸਮੁੱਚੇ ਪੰਜਾਬ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਸੰਤ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸਾਡੇ ਸਾਰਿਆਂ ਲਈ ਵੱਡੀ ਪ੍ਰੇਰਨਾ ਹਨ। ਪ੍ਰਮਾਤਮਾ ਉਨ੍ਹਾਂ ਨੂੰ ਹਮੇਸ਼ਾ ਤੰਦਰੁਸਤੀ ਬਖਸ਼ੇ।
;
;
;
;
;
;
;
;