ਗੁਰਪ੍ਰੀਤ ਸਿੰਘ ਵਿਰਕ ਬਣੇ ਜ਼ੀਰਕਪੁਰ ਨਗਰ ਕੌਂਸਲ ਦੇ ਨਵੇਂ ਪ੍ਰਧਾਨ, ਵਿਧਾਇਕ ਰੰਧਾਵਾ ਦੀ ਹਾਜ਼ਰੀ 'ਚ ਹੋਈ ਚੋਣ
ਜ਼ੀਰਕਪੁਰ, 24 ਜੂਨ (ਹੈਪੀ ਪੰਡਵਾਲਾ)- ਅੱਜ ਇੱਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਂਸਲਰ ਗੁਰਪ੍ਰੀਤ ਸਿੰਘ ਵਿਰਕ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਜ਼ੀਰਕਪੁਰ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ। ਅੱਜ ਨਗਰ ਕੌਂਸਲ ਦਫ਼ਤਰ ਵਿਖੇ ਹੋਈ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪ੍ਰਧਾਨਗੀ ਦੀ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਗਈ।
ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ, ਜਿਨ੍ਹਾਂ ਦੀ ਅਗਵਾਈ ਹੇਠ ਇਹ ਚੋਣ ਅਮਲ 'ਚ ਲਿਆਂਦੀ ਗਈ। ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਗੁਰਪ੍ਰੀਤ ਸਿੰਘ ਵਿਰਕ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਚੋਣ ਨਾਲ ਜ਼ੀਰਕਪੁਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਪਾਰਟੀ ਹਮੇਸ਼ਾ ਸ਼ਹਿਰ ਨਿਵਾਸੀਆਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।
ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਪਾਰਟੀ ਹਾਈਕਮਾਂਡ ਅਤੇ ਵਿਧਾਇਕ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਜ਼ੀਰਕਪੁਰ ਸ਼ਹਿਰ ਦਾ ਵਿਕਾਸ ਕਰਨਗੇ ਅਤੇ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਚੱਲਣਗੇ।
;
;
;
;
;
;
;
;