JALANDHAR WEATHER

ਪੇਪਰ ਦੇਣ ਜਾ ਰਹੇ ਪਿੰਡ ਘਰਾਚੋਂ ਦੇ ਨੌਜਵਾਨ ਦੀ ਅਮਲੋਹ-ਭਾਦਸੋਂ ਸੜਕ ਹਾਦਸੇ ’ਚ ਮੌਤ

ਭਵਾਨੀਗੜ੍ਹ (ਸੰਗਰੂਰ), 24 ਜੂਨ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਦੇ ਇਕ ਨੌਜਵਾਨ ਦੀ ਅਮਲੋਹ-ਭਾਦਸੋਂ ਸੜਕ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਰਾਜਿੰਦਰ ਸਿੰਘ ਵਾਸੀ ਘਰਾਚੋਂ ਨੇ ਦੁਖੀ ਮਨ ਨਾਲ ਦੱਸਿਆ ਕਿ ਉਸ ਦਾ ਭਤੀਜਾ ਸੁਖਵਿੰਦਰ ਸਿੰਘ (22) ਪੁੱਤਰ ਬਲਵਿੰਦਰ ਸਿੰਘ ਵਾਸੀ ਘਰਾਚੋਂ ਬੀ.ਏ. ਭਾਗ ਦੂਜਾ ਦੀਆਂ ਪ੍ਰੀਖਿਆਵਾਂ ਦੇ ਰਿਹਾ ਸੀ। ਉਹ ਆਪਣੇ ਇਕ ਦੋਸਤ ਨਾਲ ਪਿੰਡ ਸਾਮਲੇ ਵਿਖੇ ਰਿਸ਼ਤੇਦਾਰੀ ਵਿਚ ਰਹਿ ਕੇ ਅਮਲੋਹ ਨੇੜੇ ਸਥਿਤ ਪ੍ਰੀਖਿਆ ਕੇਂਦਰ ਵਿਚ ਪੇਪਰ ਦੇਣ ਜਾਂਦਾ ਸੀ।

ਬੀਤੇ ਦਿਨ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੇਪਰ ਦੇਣ ਲਈ ਅਮਲੋਹ-ਭਾਦਸੋਂ ਸੜਕ ਤੇ ਜਾ ਰਿਹਾ ਸੀ ਤਾਂ ਇਕ ਫੈਕਟਰੀ ਅੱਗੇ ਸੜਕ ’ਤੇ ਬਣੇ ਸਪੀਡ ਬਰੇਕਰਾਂ ਤੋਂ ਲੰਘਦੇ ਸਮੇਂ ਉਸਦਾ ਮੋਟਰਸਾਈਕਲ ਬੇਕਾਬੂ ਹੋ ਗਿਆ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ ਅਤੇ ਉਸਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ।

ਰਾਹਗੀਰਾਂ ਵਲੋਂ ਜ਼ਖ਼ਮੀ ਹਾਲਤ ਵਿਚ ਉਸਨੂੰ ਤੁਰੰਤ ਸਰਕਾਰੀ ਹਸਪਤਾਲ ਅਮਲੋਹ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੇ ਮਿਲਣਸਾਰ ਤੇ ਸਾਊ ਸੁਭਾਅ ਕਾਰਨ ਇਲਾਕੇ ਵਿਚ ਚੰਗੀ ਪਛਾਣ ਰੱਖਦਾ ਸੀ। ਉਸ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਘਰਾਚੋਂ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਬਾਅਦ ਵਿਚ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਵੱਡੀ ਗਿਣਤੀ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਨਮ ਅੱਖਾਂ ਨਾਲ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ